30.3 C
Patiāla
Saturday, June 6, 2026

Punjab Budget Session 2026 : ਪੰਜਾਬ ਵਿਧਾਨ ਸਭਾ 'ਚ ਸੈਸ਼ਨ ਦੌਰਾਨ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

Must read


Budget Session 2026 : ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਹੰਗਾਮੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ ਹੋਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ ‘ਤੇ ਸਵਾਲ ਚੁੱਕੇ ਹਨ। ਜਿਸ ਵਿੱਚ ਲਿਖਿਆ ਹੋਇਆ ਹੈ ਕਿ 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ ? ਚੀਮਾ ਨੇ ਪੁੱਛਿਆ, “ਕੀ ਮੁਆਫ਼ੀ ਮੰਗੋਗੇ?”

ਚੀਮਾ ਨੇ ਕਿਹਾ ਕਿ ਜੇਕਰ ਅਸੀਂ ਔਰਤਾਂ ਅਤੇ ਦਲਿਤ ਔਰਤਾਂ ਦਾ ਸਤਿਕਾਰ ਕਰਦੇ ਹਾਂ ਤਾਂ ਇਸਦਾ ਮਤਲਬ ਇਹ ਨਹੀਂ ਕਿ ਜੇਕਰ ਵਿਰੋਧੀ ਧਿਰ ਚਾਂਦੀ ਦਾ ਚਮਚਾ ਲੈ ਕੇ ਪੈਦਾ ਹੋਈ ਹੈ ਤਾਂ ਉਨ੍ਹਾਂ ਨੂੰ ਔਰਤਾਂ ਦਾ ਅਪਮਾਨ ਕਰਨ ਦਾ ਅਧਿਕਾਰ ਕਿਸਨੇ ਦਿੱਤਾ? ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਸੁਖਪਾਲ ਖਹਿਰਾ ਦੇ ਪੋਸਟ ‘ਤੇ ਅਫਸੋਸ ਪ੍ਰਗਟ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਪੋਸਟ ਨੂੰ ਔਰਤਾਂ ਦਾ ਅਪਮਾਨ ਕਰਾਰ ਦਿੱਤਾ।

‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹ ਦਿਖਾਉਣਗੇ ਕਿ ਗਰੀਬ ਕਿਵੇਂ ਯੋਧੇ ਪੈਦਾ ਕਰ ਸਕਦੇ ਹਨ। ਉਹ ਇਸ ਮੁੱਦੇ ਨੂੰ ਸੂਬਾ ਪੱਧਰ ‘ਤੇ ਲੈ ਜਾਣਗੇ ਅਤੇ ਇਸ ਮਾਮਲੇ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ। 

ਦੱਸ ਦੇਈਏ ਕਿ ਸੁਖਪਾਲ ਖਹਿਰਾ ਦੀ ਪੋਸਟ ਉਤੇ ਮਾਮਲਾ ਕਾਫੀ ਭਖ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਕਪੂਰਥਲਾ ਦੇ ਐਸਪੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮਹਿਲਾ ਕਮਿਸ਼ਨ ਨੇ 12 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਵਿੱਚ ਮੈਡੀਕਲ ਕਾਲਜ ਬਣਾਉਣ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਕਾਰ ਜੰਮ ਕੇ ਬਹਿਸ ਹੋਈ। ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨੇ ਸਵਾਲ ਉਠਾਇਆ। ਉਨ੍ਹਾਂ ਕਿਹਾ, “ਮੈਂ ਸਰਕਾਰੀ ਮੈਡੀਕਲ ਕਾਲਜਾਂ ਬਾਰੇ ਪੁੱਛਿਆ ਸੀ ਪਰ ਇਹ ਪ੍ਰਾਈਵੇਟ ਦੱਸ ਰਹੇ ਹਨ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜਵਾਬ ਦਿੱਤਾ,  ਪ੍ਰਾਈਵੇਟ ਕਾਲਜਾਂ ਨੂੰ ਵੀ ਅਸੀਂ ਮਦਦ ਦਿੰਦੇ ਹਾਂ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਹ ਆਪਣੇ ਮੈਡੀਕਲ ਕਾਲਜ ਦੀ ਗੱਲ ਕਰਨ। ਮੰਤਰੀ ਅਮਨ ਅਰੋੜਾ ਜਵਾਬ ਦੇਣ ਲਈ ਖੜ੍ਹੇ ਹੋਏ ਪਰ ਬਾਜਵਾ ਨੇ ਇਤਰਾਜ਼ ਜਤਾਇਆ ਕਿਹਾ ਕਿ ਸਿਰਫ਼ ਸਿਹਤ ਮੰਤਰੀ ਹੀ ਜਵਾਬ ਦੇ ਸਕਦਾ ਹਨ, ਕੋਈ ਹੋਰ ਮੰਤਰੀ ਜਾਂ ਪਾਰਟੀ ਪ੍ਰਧਾਨ ਨਹੀਂ। ਸਪੀਕਰ ਨੇ ਇੱਕ ਸੰਵਿਧਾਨਕ ਵਿਵਸਥਾ ਦਾ ਹਵਾਲਾ ਦਿੱਤਾ ,ਕਿਸੇ ਵੀ ਮਾਮਲੇ ਲਈ ਸਾਰੇ ਮੰਤਰੀ ਜਵਾਬਦੇਹ ਹਨ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article