Punjab Cabinet Meeting : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Punjab Cabinet Meeting)’ਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਉਤੇ ਮੋਹਰ ਲੱਗ ਗਈ ਹੈ। ਸੂਬੇ ਦੀਆਂ ਮਹਿਲਾਵਾਂ ਨੂੰ 1,000 ਰੁਪਏ ਮਹੀਨਾ ਦੇਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਮਿਲਣਗੇ। ਇਹ ਪੈਸੇ ਅਪ੍ਰੈਲ ਤੋਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਉਣਗੇ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ 29 ਮਾਰਚ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਕੈਬਨਿਟ ਨੂੰ ਪ੍ਰਵਾਨਗੀ ਮਿਲ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਮੋਹਰ ਲੱਗ ਗਈ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਤੋਂ ਮਹਿਲਾਵਾਂ ਨੂੰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ।
8 ਮਾਰਚ ਨੂੰ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦੇ ਹੋਏ ਆਪ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।
ਰਾਜ ਦੀਆਂ ਲਗਭਗ 97% ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ, ਜਿਸਦਾ ਸਾਲਾਨਾ ਬਜਟ 9,300 ਕਰੋੜ ਰੁਪਏ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ 13 ਅਪ੍ਰੈਲ (ਵਿਸਾਖੀ) ਤੋਂ ਸ਼ੁਰੂ ਹੋਵੇਗੀ।
ਮੀਟਿੰਗ ਵਿੱਚ ਇਨ੍ਹਾਂ ਏਜੰਡਿਆਂ ਨੂੰ ਵੀ ਮਿਲੀ ਪ੍ਰਵਾਨਗੀ
140 ਅਸਾਮੀਆਂ ਲਈ ਭਰਤੀ – ਯੋਜਨਾ ਵਿਭਾਗ ਵਿੱਚ 140 ਅਸਾਮੀਆਂ ਲਈ ਸਿੱਧੀ ਭਰਤੀ ਅਤੇ ਝਾਰਖੰਡ ਵਿੱਚ ਸਥਿਤ ਪੰਜਾਬ ਦੀ ਪਚਵਾੜਾ ਕੇਂਦਰੀ ਕੋਲਾ ਖਾਨ ਲਈ ਤਕਨੀਕੀ ਸਟਾਫ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਉਦਯੋਗਿਕ ਪਲਾਟ – ਹੁਣ ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣਾ ਆਸਾਨ ਹੋ ਜਾਵੇਗਾ। ਸਭ ਤੋਂ ਵੱਡੀ ਰਾਹਤ ਇਹ ਹੈ ਕਿ ਬੈਂਕਾਂ ਨੂੰ ਗਿਰਵੀ ਰੱਖੇ ਪਲਾਟਾਂ ਨੂੰ ਹੁਣ ਬੈਂਕ ਤੋਂ ਐਨਓਸੀ ਪ੍ਰਾਪਤ ਕਰਕੇ ਫ੍ਰੀਹੋਲਡ ਵਿੱਚ ਬਦਲਿਆ ਜਾ ਸਕਦਾ ਹੈ।
ਡਿਸਲਟਿੰਗ – ਸਤਲੁਜ ਦਰਿਆ ਤੋਂ ਗਾਦ ਕੱਢਣ ਦੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਘੱਟ ਹੋਵੇਗਾ ਅਤੇ ਦਰਿਆ ਦੇ ਵਹਾਅ ਵਿੱਚ ਸੁਧਾਰ ਹੋਵੇਗਾ।
ਹੋਰ ਪੜ੍ਹੋ