Punjab Firozpur Accident :ਫਿਰੋਜ਼ਪੁਰ ਦੇ ਗੁਰੂ ਹਰ ਸਹਾਏ ਵਿੱਚ ਭਿਆਨਕ ਸੜਕ ਹਾਦਸਾ, ਕਰੀਬ 10 ਦੀ ਮੌਤ – Punjabi Tribune

Must read


ਦਵਿੰਦਰ ਪਾਲ

ਅਬੋਹਰ, 31 ਜਨਵਰੀ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਗੁਰੂ ਹਰ ਸਹਾਏ ਦੇ ਨੇੜੇ ਗੋਲੂ ਕਾ ਮੋੜ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 10 ਤੋਂ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਕਈ ਗੰਭੀਰ ਜ਼ਖਮੀ ਹੋ ਗਏ। ਹਾਲਾਂਕਿ ਮੌਤਾਂ ਦੀ ਗਿਣਤੀ ਬਾਰੇ ਸਪੱਸ਼ਟ ਤੌਰ ’ਤੇ ਪਤਾ ਨਹੀਂ ਲੱਗ ਸਕਿਆ ਹੈ।

ਪ੍ਰਾਪਤ ਸੂਚਨਾ ਦੇ ਅਨੁਸਾਰ ਇਹ ਹਾਦਸਾ ਕੈਂਟਰ ਦੇ ਟਾਇਰ ਫਟਣ ਕਾਰਨ ਵਾਪਰਿਆ, ਜਿਸ ਦੌਰਾਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਾਹਮਣੇ ਆ ਰਹੀ ਪਿਕਅੱਪ ਨਾਲ ਟਕਰਾ ਗਿਆ। ਟੱਕਰ ਐਨੀ ਭਿਆਨਕ ਸੀ ਕਿ ਪਿਕਅੱਪ ਵਿੱਚ ਸਵਾਰ ਕਈ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਵਿੱਚ ਸਵਾਰ ਸਾਰੇ ਵਿਅਕਤੀ ਜਲਾਲਾਬਾਦ ਦੇ ਇੱਕ ਪੈਲੇਸ ਵਿੱਚ ਵੈਟਰ ਦਾ ਕੰਮ ਕਰ ਕੇ ਵਾਪਸ ਆ ਰਹੇ ਸਨ। ਹਾਦਸੇ ਦੇ ਬਾਅਦ ਘਟਨਾ ਸਥਾਨ ’ਤੇ ਚੀਕ ਚਿਹਾੜਾ ਮੱਚ ਗਿਆ। ਸਥਾਨਕ ਲੋਕਾਂ ਅਤੇ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ।

ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article