Punjab News: ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ ਹੋਵੇਗੀ ਸ਼ੁਰੂ, ਬਿਕਰਮ ਮਜੀਠੀਆ ਵੀ ਹੋਏ ਸ਼ਾਮਲ; ਸਾਹਮਣੇ ਆਈ ਤਸਵੀਰ: ਮੁੱਛਾਂ ਨੂੰ ਤਾਅ ਦਿੱਤਾ…

Must read


Punjab News: ਸ਼੍ਰੋਮਣੀ ਅਕਾਲੀ ਦਲ (SAD) ਦੀ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ  ਹੋਏਗੀ। ਜਿਸਦੀ ਅਗਵਾਈ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਹਨ, ਇਸ ਵਿੱਚ ਸ਼ਾਮਲ ਹੋਣਗੇ। ਬੀਤੇ ਦਿਨੀਂ, ਉਨ੍ਹਾਂ ਨੇ ਕਿਹਾ ਸੀ ਕਿ ਉਹ ਦੋਵਾਂ ਅਕਾਲੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ। ਸੀਨੀਅਰ ਆਗੂ ਦਲਜੀਤ ਸਿੰਘ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਇੱਕ ਮਤਾ ਪਾਸ ਕਰ ਦਿੱਤਾ ਹੈ, ਨਾਲ ਹੀ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਜਾਣਾ ਚਾਹੀਦਾ ਸੀ।

ਪੋਸਟ ਰਾਹੀਂ ਮੀਟਿੰਗ ਬਾਰੇ ਜਾਣਕਾਰੀ ਦਿੱਤੀ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਸੰਬੰਧ ਵਿੱਚ ਸੋਸ਼ਲ ਮੀਡੀਆ ਅਕਾਊਂਟ, ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਕਾਰਨ ਵੀ ਜ਼ਰੂਰੀ ਇਹ ਮੀਟਿੰਗ 

ਭਾਵੇਂ ਹੀ ਹਾਲੇ ਚੋਣਾਂ ਵਿੱਚ ਸਮਾਂ ਹੈ, ਪਰ ਅਕਾਲੀ ਦਲ ਲਈ ਇੱਕ ਮਹੱਤਵਪੂਰਨ ਸਮਾਂ ਹੈ। ਕਿਉਂਕਿ ਤਰਨਤਾਰਨ ਉਪ ਚੋਣ ਵਿੱਚ ਅਕਾਲੀ ਦਲ ਦੇ ਪ੍ਰਦਰਸ਼ਨ ਨੂੰ ਪਾਰਟੀ ਲਈ ਵਾਪਸੀ ਵਜੋਂ ਦੇਖਿਆ ਜਾ ਰਿਹਾ ਹੈ। ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੀ ਪਾਰਟੀ ਦੇ ਪ੍ਰਦਰਸ਼ਨ ਵਿੱਚ ਸੁਧਾਰ ਹੋਇਆ ਹੈ।

ਹੁਣ ਜਦੋਂ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ, ਤਾਂ ਪੂਰੇ ਕੈਂਡਰ ਵਿੱਚ ਜੋਸ਼ ਹੈ। ਪਾਰਟੀ ਇਸ ਜੋਸ਼ ਨੂੰ ਬਣਾਈ ਰੱਖਣ ਅਤੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਦੀ ਕੋਸ਼ਿਸ਼ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article