Ludhiana News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਨੂੰ ਕਈ ਸੱਟਾਂ ਲੱਗੀਆਂ ਹਨ। ਦਰਅਸਲ, ਉਹ ਅਚਾਨਕ ਬਾਥਰੂਮ ਵਿੱਚ ਤਿਲਕ ਕੇ ਡਿੱਗ ਗਏ। ਇਸ ਦੌਰਾਨ ਉਨ੍ਹਾਂ ਦਾ ਮੱਥਾ ਟੂਟੀ ਵਿੱਚ ਵੱਜਾ, ਜਿਸ ਦੌਰਾਨ ਉਨ੍ਹਾਂ ਦੇ 27 ਟਾਂਕੇ ਲੱਗੇ।
ਪਰਿਵਾਰਕ ਮਾਮਲੇ ਦੇ ਚਲਦਿਆਂ ਵੀ ਸੁਰਖੀਆਂ ਵਿੱਚ
ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਉਹ ਆਪਣੇ ਪਰਿਵਾਰਕ ਮਾਮਲੇ ਦੇ ਚਲਦਿਆਂ ਵੀ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦੀ ਨੂੰਹ ਨਵਨੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਧੋਖਾਧੜੀ, ਸਾਜ਼ਿਸ਼ ਅਤੇ ਚੋਰੀ ਦੇ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਵਿਧਾਇਕਾ ਦੇ ਪਤੀ ਹਰਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਨਵਨੀਤ ਕੌਰ ਨੇ ਵਿਆਹੁਤਾ ਝਗੜੇ ਤੋਂ ਬਾਅਦ ਆਪਣੇ ਪਤੀ (ਵਿਧਾਇਕਾ ਦੇ ਪੁੱਤਰ) ਦਾ ਨਾਂ ਆਸਟਰੇਲੀਆ ਦੀ ਪੱਕੀ ਰਿਹਾਇਸ਼ (PR) ਵਾਲੀ ਅਰਜ਼ੀ ਵਿੱਚੋਂ ਕਥਿਤ ਤੌਰ ’ਤੇ ਹਟਾ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੂੰਹ ਨੂੰ ਆਸਟਰੇਲੀਆ ਭੇਜਣ ਅਤੇ ਉੱਥੇ ਸੈਟਲ ਹੋਣ ’ਤੇ ਲਗਭਗ 50 ਲੱਖ ਰੁਪਏ ਖਰਚ ਕੀਤੇ ਸਨ, ਪਰ ਉਸ ਨੇ ਭਰੋਸਾ ਤੋੜ ਦਿੱਤਾ।
ਇਸ ਮਾਮਲੇ ਵਿੱਚ ਚੋਰੀ ਦੇ ਗੰਭੀਰ ਇਲਜ਼ਾਮ ਵੀ ਲਗਾਏ ਗਏ ਹਨ। ਸ਼ਿਕਾਇਤਕਰਤਾ ਅਨੁਸਾਰ, ਜਦੋਂ ਜੋੜਾ ਵਿਦੇਸ਼ ਵਿੱਚ ਸੀ, ਤਾਂ ਨਵਨੀਤ ਦੇ ਮਾਪਿਆਂ ਨੇ ਲੁਧਿਆਣਾ ਸਥਿਤ ਵਿਧਾਇਕਾ ਦੇ ਘਰੋਂ ਲਗਭਗ 20 ਤੋਲੇ ਸੋਨਾ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਪੁਲੀਸ ਨੇ ਨਵਨੀਤ ਕੌਰ, ਉਸ ਦੇ ਪਿਤਾ ਤੇਜਾ ਸਿੰਘ ਨਾਗਰਾ, ਮਾਤਾ ਹਰਪਾਲ ਕੌਰ (ਵਾਸੀ ਮੋਹਾਲੀ) ਅਤੇ ਹੋਰ ਰਿਸ਼ਤੇਦਾਰਾਂ ਵਿਰੁੱਧ ਥਾਣਾ ਡਾਬਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ