Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

Must read


Punjabi youth Death : ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਨੌਜਵਾਨ ਆਪਣੀ ਹੌਂਡਾ CR-V ਵਿੱਚ ਫੈਲੋਫੀਲਡ ਰੋਡ ਅਤੇ ਓਲਡ ਰਿਚਮੰਡ ਰੋਡ ’ਤੇ ਪਹੁੰਚਿਆ ਸੀ, ਜਿੱਥੇ ਉਸ ਦੀ ਦੂਜੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਇੱਕ-ਦੂਜੇ ਤੋਂ ਕਰੀਬ 25 ਫੁੱਟ ਦੂਰ ਜਾ ਡਿੱਗੀਆਂ।

ਇਸ ਤੋਂ ਬਾਅਦ ਦੋਵੇਂ ਗੱਡੀਆਂ ਨੂੰ ਭਿਆਨਕ ਅੱਗ ਲੱਗ ਗਈ। ਜ਼ਖਮੀ ਹੋਣ ਕਾਰਨ ਨੌਜਵਾਨ ਕਾਰ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਅੱਗ ਦੀ ਲਪੇਟ ਵਿੱਚ ਆ ਗਿਆ। ਦੂਜੀ ਕਾਰ ਦੇ ਡਰਾਈਵਰ ਨੂੰ ਰੈਸਕਿਊ ਕਰ ਲਿਆ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

2 ਸਾਲ ਪਹਿਲਾਂ ਕੈਨੇਡਾ ਗਿਆ ਸੀ ਨੌਜਵਾਨ

ਮ੍ਰਿਤਕ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਵਾਸੀ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਦੱਖਣ-ਪੱਛਮੀ ਇਲਾਕੇ ਵਿੱਚ ਬੁੱਧਵਾਰ ਦੇਰ ਰਾਤ ਕਰੀਬ 1 ਵਜੇ ਤੋਂ ਬਾਅਦ ਵਾਪਰਿਆ।  ਪੁਲਿਸ ਨੇ ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਵੀਰਵਾਰ ਨੂੰ ਪ੍ਰੈੱਸ ਬ੍ਰੀਫਿੰਗ ਦੌਰਾਨ ਇਸ ਘਟਨਾ ਦੀ ਜਾਣਕਾਰੀ ਦਿੱਤੀ।

https://www.youtube.com/watch?v=NoGi3Nqbt-I

ਅੱਗ ਦੀਆਂ ਲਪਟਾਂ ਕਾਰਨ ਕਾਰ ਤੱਕ ਨਹੀਂ ਪਹੁੰਚ ਸਕੇ ਫਾਇਰ ਕਰਮਚਾਰੀ

ਓਟਾਵਾ ਫਾਇਰ ਸਰਵਿਸ ਅਤੇ ਪੁਲਿਸ ਮੁਤਾਬਕ ਇਹ ਸਿੱਧੀ ਟੱਕਰ ਹੌਂਡਾ CR-V ਅਤੇ ਕੀਆ ਸੋਰੈਂਟੋ ਵਿਚਕਾਰ ਹੋਈ ਸੀ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਸ਼ੁਰੂਆਤ ਵਿੱਚ ਫਾਇਰ ਕਰਮਚਾਰੀਆਂ ਲਈ ਗੱਡੀ ਦੇ ਨੇੜੇ ਜਾਣਾ ਵੀ ਮੁਸ਼ਕਲ ਹੋ ਗਿਆ ਸੀ। ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਜਦੋਂ ਅੱਗ ’ਤੇ ਕਾਬੂ ਪਾਇਆ ਗਿਆ ਤਾਂ ਫਾਇਰ ਕਰਮਚਾਰੀਆਂ ਨੂੰ ਹੌਂਡਾ ਦੀ ਅਗਲੀ ਸੀਟ ’ਤੇ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਕਾਰ ਵਿੱਚ ਉਸ ਤੋਂ ਇਲਾਵਾ ਹੋਰ ਕੋਈ ਸਵਾਰ ਨਹੀਂ ਸੀ। ਪੈਰਾਮੈਡਿਕਸ ਨੇ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ।

ਦੂਜੀ ਕਾਰ ਦਾ ਡਰਾਈਵਰ ਵੀ ਗੰਭੀਰ ਜ਼ਖਮੀ

ਦੂਜੀ ਕਾਰ ਕੀਆ ਸੋਰੈਂਟੋ ਦਾ ਡਰਾਈਵਰ ਵੀ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਇਆ ਹੈ। ਉੱਥੇ ਹੀ ਟਾਂਡਾ ਵਿੱਚ ਜਿਵੇਂ ਹੀ ਬ੍ਰਹਮਜੋਤ ਸਿੰਘ ਦੀ ਮੌਤ ਦੀ ਖ਼ਬਰ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲੋਕਾਂ ਦਾ ਤਾਂਤਾ ਲੱਗ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਸ ਵਾਹਨ ਦੀ ਲਾਪਰਵਾਹੀ ਕਾਰਨ ਵਾਪਰਿਆ।

ਇੱਕ ਸਾਲ ਦੇ ਅੰਦਰ ਦੂਜਾ ਵੱਡਾ ਹਾਦਸਾ

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਸੜਕ ਹੁਣ ‘ਮੌਤ ਦੀ ਸੜਕ’ ਬਣਦੀ ਜਾ ਰਹੀ ਹੈ। ਇੱਕ ਸਾਲ ਦੇ ਅੰਦਰ ਇਸ ਸੜਕ ’ਤੇ ਇਹ ਦੂਜਾ ਵੱਡਾ ਹਾਦਸਾ ਹੈ। ਲੋਕਾਂ ਨੇ ਕਿਹਾ ਕਿ ਸੜਕ ਨੂੰ ਠੀਕ ਕਰਵਾਉਣ ਅਤੇ ਇੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਵਾਉਣ ਲਈ ਉਹ ਅਦਾਲਤ ਦਾ ਰੁਖ ਕਰਨਗੇ।



News Source link

- Advertisement -

More articles

- Advertisement -

Latest article