Punjab News: ਖੰਨਾ ਦੀ ਮੰਡੀ ’ਚ ਇੱਕ ਵੀ ਕਣਕ ਦਾ ਦਾਣਾ ਨਹੀਂ ਪੁੱਜਿਆ

Must read


ਜੋਗਿੰਦਰ ਸਿੰਘ ਓਬਰਾਏ

ਖੰਨਾ, 1 ਅਪਰੈਲ

ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ ਕਿਉੰਕਿ ਮੌਸਮ ਵਿੱਚ ਨਮੀ ਹੋਣ ਕਾਰਨ ਕਣਕ ਦੀ ਕਟਾਈ ਸ਼ੁਰੂ ਨਹੀਂ ਹੋ ਸਕੀ ਪਰ ਦਾਅਵੇ ਕੀਤੇ ਜਾ ਰਹੇ ਹਨ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਫਸਲ ਦੀ ਆਮਦ ਨਾ ਹੋਣ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸੁੰਨਸਾਨ ਹੈ। ਆੜ੍ਹਤੀਏ ਅਤੇ ਖਰੀਦ ਏਜੰਸੀਆਂ ਫਸਲ ਦੀ ਉਡੀਕ ਕਰ ਰਹੀਆਂ ਹਨ।

ਖੰਨਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਜਿਵੇਂ ਹੀ ਫ਼ਸਲ ਮੰਡੀ ਵਿੱਚ ਆਵੇਗੀ, ਇਸ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਲਿਆ ਜਾਵੇਗਾ। ਕਿਸਾਨ ਦੇ ਖਾਤੇ ਵਿੱਚ 48 ਘੰਟਿਆਂ ਦੇ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ। ਫ਼ਸਲ ਨੂੰ 72 ਘੰਟਿਆਂ ਦੇ ਅੰਦਰ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਪ੍ਰਧਾਨ ਨੇ ਕਿਹਾ ਕਿ ਇਸ ਵਾਰ ਅਨੁਕੂਲ ਮੌਸਮ ਕਾਰਨ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਦੀ ਗੁਣਵੱਤਾ ਦਰਸਾਉਂਦੀ ਹੈ ਕਿ ਅਨਾਜ ਬਹੁਤ ਵਧੀਆ ਹੋਵੇਗਾ ਅਤੇ ਝਾੜ ਵੀ 2 ਤੋਂ 3 ਕੁਇੰਟਲ ਵਧੇਗਾ। ਮੰਡੀ ‘ਚ ਮੌਜੂਦ ਕਿਸਾਨਾਂ ਨੇ ਵੀ ਕਿਹਾ ਕਿ ਹਾਲੇ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਨੂੰ ਇੱਕ ਹਫ਼ਤੇ ਦਾ ਸਮਾਂ ਹੋਰ ਲੱਗ ਸਕਦਾ ਹੈ।

ਦੂਜੇ ਪਾਸੇ ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨੂੰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਕੱਤਰ ਨੇ ਦੱਸਿਆ ਕਿ ਇਸ ਵਾਰ ਕਣਕ ਦਾ ਸਰਕਾਰੀ ਰੇਟ 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਘੱਟ ਰੇਟ ‘ਤੇ ਫ਼ਸਲ ਨਹੀਂ ਖਰੀਦੀ ਜਾਵੇਗੀ।



News Source link
#Punjab #News #ਖਨ #ਦ #ਮਡ #ਚ #ਇਕ #ਵ #ਕਣਕ #ਦ #ਦਣ #ਨਹ #ਪਜਆ

- Advertisement -

More articles

- Advertisement -

Latest article