Punjab News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਦੋ ਨਾਮੀ ਕਾਰੋਬਾਰੀਆਂ ਦੇ ਪਰਿਵਾਰ 'ਚ ਪਸਰਿਆ ਮਾਤਮ, ਪੁੱਤਰਾਂ ਦੀ ਦਰਦਨਾਕ ਮੌਤ…

Must read


Jalandhar News: ਜਲੰਧਰ ਵਿੱਚ ਐਤਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡਜ਼ ਕੰਪਨੀ ਦੇ ਮਾਲਕ ਦਿਨੇਸ਼ ਦੇ ਪੁੱਤਰ ਦਿਵਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਫਲਾਈਓਵਰ ‘ਤੇ ਇੱਕ ਟਰਾਲੀ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਾਰਾਦਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਸਵੇਰੇ 3 ਵਜੇ ਮਿਲੀ।

ਕਾਰ ਵਿੱਚ 5 ਨੌਜਵਾਨ ਸਵਾਰ ਸੀ

ਬਾਰਾਦਰੀ ਪੁਲਿਸ ਸਟੇਸ਼ਨ ਦੇ ਸਬ-ਇੰਸਪੈਕਟਰ ਸੁੱਚਾ ਸਿੰਘ ਨੇ ਦੱਸਿਆ ਕਿ ਕਾਰ ਵਿੱਚ 5 ਨੌਜਵਾਨ ਸਵਾਰ ਸਨ। ਦੱਸਿਆ ਗਿਆ ਹੈ ਕਿ 5 ਦੋਸਤ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article