Punjab News: ਨੂੰਹ ਨੇ ਸੱਸ ਨੂੰ ਵਾਲਾਂ ਤੋਂ ਫੜ ਵਰ੍ਹਾਏ ਥੱਪੜ, ਜ਼ਮੀਨ 'ਤੇ ਸੁੱਟ ਬੇਰਹਿਮੀ ਨਾਲ ਕੁੱਟਿਆ; ਫਿਰ…

Must read


Patiala News: ਪਟਿਆਲਾ ਵਿੱਚ ਇੱਕ ਨੂੰਹ ਨੇ ਆਪਣੀ ਸੱਸ ਨੂੰ ਬੇਰਹਿਮੀ ਨਾਲ ਕੁੱਟਿਆ। ਸੂਲਰ ਕਲੋਨੀ ਵਿੱਚ ਵਾਪਰੀ ਇਸ ਘਟਨਾ ਵਿੱਚ ਨੂੰਹ ਨੇ ਸੱਸ ਨੂੰ ਵਾਲਾਂ ਤੋਂ ਘਸੀਟਿਆ ਅਤੇ ਕਈ ਥੱਪੜ ਵਰ੍ਹਾਏ। 70 ਸਾਲਾ ਔਰਤ ‘ਤੇ ਹੋਏ ਕਥਿਤ ਹਮਲੇ ਦੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

ਘਰੇਲੂ ਝਗੜੇ ਤੋਂ ਬਾਅਦ, ਰਿਤੂ ਮਿੱਤਲ ਪਤਨੀ ਸੁਧੀਰ ਮਿੱਤਲ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਔਰਤ ਦੇ ਪੁੱਤਰ ਰਾਹੁਲ ਮਿੱਤਲ ਨੇ ਦੋਸ਼ ਲਗਾਇਆ ਕਿ ਘਟਨਾ ਸਮੇਂ ਉਸਦੀ ਮਾਂ ਘਰ ਵਿੱਚ ਇਕੱਲੀ ਸੀ।

ਰਾਹੁਲ ਦੇ ਅਨੁਸਾਰ, ਉਨ੍ਹਾਂ ਦੀ ਪੋਤੀ ਦੀ ਤਬੀਅਤ ਖਰਾਬ ਸੀ ਅਤੇ ਉਨ੍ਹਾਂ ਨੇ ਆਪਣੀ ਮਾਂ ਤੋਂ ਬੱਚੀ ਨੂੰ ਦਵਾਈ ਦੇਣ ਲਈ ਕਿਹਾ ਸੀ। ਇਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਭਾਬੀ ਬਬੀਤਾ ਨੇ ਉਨ੍ਹਾਂ ਦੀ ਮਾਂ ‘ਤੇ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਰਾਹੁਲ ਮਿੱਤਲ ਨੇ ਦੱਸਿਆ ਕਿ ਕੁੱਟਮਾਰ ਦਾ ਇਹ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਘਟਨਾ ਕੈਦ ਹੋਈ ਹੈ।
 
ਪੁੱਤਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਇਸ ਮਾਮਲੇ ਤੇ ਪੁਲਿਸ ਨੇ ਵੀ ਨੋਟਿਸ ਲਿਆ ਹੈ। ਡਕਾਲਾ ਪੁਲਿਸ ਚੌਕੀ ਦੇ ਇੰਚਾਰਜ ਗੁਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ। ਪੁਲਿਸ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ ਅਤੇ ਨਤੀਜਿਆਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਾਂਚ ਵਿੱਚ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
 
ਪੁਲਿਸ ਅਤੇ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਮੰਗ

ਰਾਹੁਲ ਮਿੱਤਲ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਆਪਣੀ ਮਾਂ ਦੇ ਨਾਲ ਕਥਿਤ ਕੁੱਟਮਾਰ ਕਰਨ ਵਾਲੀ ਬਬੀਤਾ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸਨੇ ਕਥਿਤ ਤੌਰ ‘ਤੇ ਉਸਦੀ ਮਾਂ ‘ਤੇ ਹਮਲਾ ਕੀਤਾ ਸੀ। ਹਾਲਾਂਕਿ, ਦੂਜੀ ਧਿਰ (ਬਬੀਤਾ) ਅਜੇ ਤੱਕ ਅੱਗੇ ਨਹੀਂ ਆਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article