Transgender Sarabjit Kaur Murder Case : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਭਾਈ ‘ਚ ਕਿੰਨਰ ਸਰਬਜੀਤ ਕੌਰ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਸਰਬਜੀਤ ਮਹੰਤ ਦਾ ਕਤਲ ਗੁਰਮੀਤ ਸਿੰਘ ਪਿੰਡ ਕੋਟਭਾਈ ਨੇ ਕੀਤਾ ਹੈ, ਜਿਸ ’ਤੇ ਮੁਕੱਦਮੇ ਵਿਚ ਗੁਰਮੀਤ ਸਿੰਘ ਨੂੰ ਆਰੋਪੀ ਨਾਮਜ਼ਦ ਕੀਤਾ ਗਿਆ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਗਠਿਤ ਕਰਕੇ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਮੁਦੱਈ ਨੇ ਦਿੱਤੇ ਬਿਆਨ ਵਿਚ ਦੱਸਿਆ ਸੀ ਕਿ ਕਮਰੇ ਅੰਦਰ ਸਰਬਜੀਤ ਮਹੰਤ ਦੀ ਲਾਸ਼ ਪਈ ਸੀ। ਲਾਸ਼ ’ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ। ਉਸ ਦਾ ਕਿਸੇ ਨਾ ਮਲੂਮ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ।
ਜਿਸ ਤੋਂ ਬਾਅਦ ਥਾਣਾ ਕੋਟਭਾਈ ਵਿਖੇ ਨਾਮਲੂਮ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਗੁਰਮੀਤ ਸਿੰਘ ਵਲੋਂ ਸਰਬਜੀਤ ਮਹੰਤ ਦੀਆਂ ਚੋਰੀ ਕੀਤੀਆਂ ਕੰਨਾਂ ਦੀਆਂ ਵਾਲੀਆਂ, ਨੱਕ ਦੀ ਵਾਲੀ, ਮੋਬਾਇਲ ਫੋਨ ਅਤੇ ਵਰਤਿਆ ਗਿਆ ਹਥਿਆਰ ਬਰਾਮਦ ਕਰਨਾ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਖਿਲਾਫ਼ ਪਹਿਲਾਂ ਵੀ ਇਕ ਮੁਕਦਮਾ ਚੋਰੀ ਦਾ ਦਰਜ ਹੈ।
ਦੱਸ ਦੇਈਏ ਕਿ ਸਰਬਜੀਤ ਕੌਰ ਪਿੰਡ ਕੋਟਭਾਈ ਵਿੱਚ ਇਕੱਲੀ ਰਹਿੰਦੀ ਸੀ। ਵੀਰਵਾਰ ਨੂੰ ਅਣਪਛਾਤੇ ਵਿਅਕਤੀ ਨੇ ਉਸ ‘ਤੇ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਹਰ ਪੱਖ ਤੋਂ ਖੰਗਾਲਿਆ ਜਾ ਰਿਹਾ ਹੈ ਅਤੇ ਕੋਈ ਵੀ ਸੰਭਾਵਨਾ ਨਜ਼ਰਅੰਦਾਜ਼ ਨਹੀਂ ਕੀਤੀ ਜਾ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ