Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਸ ਦੌਰਾਨ ਕਈ ਆਪ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇਸਦੀ ਇੱਕ ਪੋਸਟ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੇਅਰ ਕੀਤੀ ਗਈ ਹੈ।
ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਆਪ ਨੂੰ ਵੱਡਾ ਝਟਕਾ ❗
ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ। ਇਹਨਾਂ ਨੂੰ ਸ. ਤਜਿੰਦਰ ਸਿੰਘ ਮਿੱਡੂਖੇੜਾ ਸੀਨੀਅਰ ਮੀਤ ਪ੍ਰਧਾਨ ਅਤੇ ਸ. ਸਰਬਜੀਤ ਸਿੰਘ ਝਿੰਜਰ ਪ੍ਰਧਾਨ, ਯੂਥ ਅਕਾਲੀ ਦਲ ਨੇ ਸ਼ਾਮਿਲ ਕਰਵਾਇਆ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਿਊਜੀਲੈਂਡ ‘ਚ ਵੱਖ ਵੱਖ ਜਗ੍ਹਾ ‘ਤੇ ਵਰਕਰ ਮਿਲਣੀਆਂ ਕਰੇਗੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ