Punjab News: ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਹਲਚਲ ਮੱਚੀ ਤੇਜ਼ ਹੋ ਗਈ ਹੈ। ਦਰਅਸਲ, ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੂਬੇ ਵਿੱਚ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਰੱਖਣ ਲਈ ਰਾਜ ਪੱਧਰੀ ਬੁਲਾਰਿਆਂ (Spokespersons) ਅਤੇ ਟੀਵੀ ਪੈਨਲਿਸਟਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਐਲਾਨ ਵਿੱਚ ਕੁੱਲ ਆਗੂਆਂ ਨੂੰ ਇਸ ਜ਼ਿੰਮੇਵਾਰੀ ਲਈ ਚੁਣਿਆ ਗਿਆ ਹੈ, ਜੋ ਵੱਖ-ਵੱਖ ਮੰਚਾਂ ‘ਤੇ ਪਾਰਟੀ ਦੀ ਨੁਮਾਇੰਦਗੀ ਕਰਨਗੇ।
ਲਿਸਟ ਵਿੱਚ ਪ੍ਰਮੁੱਖ ਆਗੂ ਸ਼ਾਮਲ
ਪਾਰਟੀ ਦੇ ਐਲਾਨ ਮੁਤਾਬਕ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ ਅਤੇ ਜਗਦੀਪ ਗੋਲਡੀ ਕੰਬੋਜ ਸਮੇਤ ਕਈ ਪ੍ਰਮੁੱਖ ਆਗੂਆਂ ਦੇ ਨਾਮ ਸ਼ਾਮਲ ਹਨ। ਇਹ ਸਾਰੇ ਆਗੂ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨਤਾ ਤੱਕ ਪਹੁੰਚਾਉਣਗੇ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਇਸ ਅਧਿਕਾਰਤ ਪੱਤਰ ਉੱਤੇ ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਮੌਜੂਦ ਹਨ।
ਮੀਡੀਆ ਅਤੇ ਟੀਵੀ ਡਿਬੇਟਾਂ ਵਿੱਚ ਹੋਵੇਗੀ ਅਹਿਮ ਭੂਮਿਕਾ
ਇਸ ਨਵੀਂ ਸੂਚੀ ਦੇ ਸਾਹਮਣੇ ਆਉਣ ਨਾਲ ਪਾਰਟੀ ਨੇ ਸੂਬੇ ਵਿੱਚ ਟੀਵੀ ਡਿਬੇਟਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਹੋਰ ਜਨਤਕ ਮੰਚਾਂ ਲਈ ਆਪਣੀ ਰਣਨੀਤੀ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਸੂਚੀ ਵਿੱਚ ਸ਼ਾਮਲ ਇਹ ਬੁਲਾਰੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਿਆਸੀ ਅਤੇ ਲੋਕ ਹਿੱਤ ਦੇ ਮੁੱਦਿਆਂ ‘ਤੇ ਵਿਰੋਧੀ ਧਿਰਾਂ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਪਾਰਟੀ ਦਾ ਅਧਿਕਾਰਤ ਪੱਖ ਬਾਖ਼ੂਬੀ ਪੇਸ਼ ਕਰਨਗੇ।
ਇੱਥੇ ਦੇਖੋ ਲਿਸਟ:
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha