Punjab Cabinet Decision : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨੇਟ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 20, 21 ਅਤੇ 22 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇਗਾ।
ਸੂਬੇ ਦੇ ਕਰੀਬ 28 ਹਜ਼ਾਰ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ। ਸਰਕਾਰ ਦੇ ਇਸ ਫ਼ੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਅਟੈਂਡੈਂਟ ਵਜੋਂ ਮਾਤਾ-ਪਿਤਾ ਜਾਂ ਕੋਈ ਹੋਰ ਰਿਸ਼ਤੇਦਾਰ ਨਾਲ ਆ ਸਕਦਾ ਹੈ।
ਪੀਡਬਲਿਊਡੀ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ
ਰੁਜ਼ਗਾਰ ਦੇ ਮੋਰਚੇ ‘ਤੇ ਵੀ ਸਰਕਾਰ ਨੇ ਅਹਿਮ ਫ਼ੈਸਲੇ ਲਏ ਹਨ। ਪੀਡਬਲਿਊਡੀ (ਸਿਵਲ ਅਤੇ ਇਲੈਕਟ੍ਰਿਕਲ) ਵਿਭਾਗ ਵਿੱਚ ਜੂਨੀਅਰ ਇੰਜੀਨੀਅਰਾਂ ਦੇ 156 ਅਹੁਦੇ ਭਰੇ ਜਾਣਗੇ। ਇਹ ਗਰੁੱਪ-ਬੀ ਅਹੁਦੇ ਹਨ ਜੋ, ਨੌਜਵਾਨਾਂ ਲਈ ਰੁਜ਼ਗਾਰ ਦਾ ਵਧੀਆ ਮੌਕਾ ਸਾਬਤ ਹੋਣਗੇ।
1013 ਲੈਕਚਰਾਰ ਅਸਾਮੀਆਂ ਲਈ ਉਮਰ ਸੀਮਾ ਵਿੱਚ 5 ਸਾਲ ਦੀ ਛੋਟ
ਪੰਜਾਬ ਲੈਕਚਰਾਰ ਕੈਡਰ ਦੀਆਂ 1013 ਅਸਾਮੀਆਂ ‘ਤੇ ਭਰਤੀ ਲਈ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦੇਣ ਦਾ ਫ਼ੈਸਲਾ ਵੀ ਲਿਆ ਗਿਆ ਹੈ। ਲੰਬੇ ਸਮੇਂ ਤੋਂ ਭਰਤੀ ਨਾ ਹੋਣ ਕਾਰਨ ਕਈ ਉਮੀਦਵਾਰ ਉਮਰ ਸੀਮਾ ਤੋਂ ਉੱਪਰ ਹੋ ਗਏ ਸਨ। ਹੁਣ 12 ਵਿਸ਼ਿਆਂ ਵਿੱਚ ਇਹ ਭਰਤੀਆਂ ਕੀਤੀਆਂ ਜਾਣਗੀਆਂ। ਇਹ ਛੋਟ ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਮਿਲੇਗੀ।
ਬਰਸਾਤੀ ਮੌਸਮ ਨਾਲ ਨਜਿੱਠਣ ਲਈ ਸਰਕਾਰ ਦੀ ਤਿਆਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਸੂਨ ਦੌਰਾਨ ਹੜ੍ਹਾਂ ਤੋਂ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਨੇ ਅਹਿਮ ਕਦਮ ਚੁੱਕੇ ਹਨ। ਸਾਰੀਆਂ ਨਹਿਰਾਂ ਅਤੇ ਡਰੇਨਾਂ ਦੀ ਡੀ-ਸਿਲਟਿੰਗ (ਗਾਦ ਕੱਢਣ) ਦੇ ਕੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਲਈ ਟੈਂਡਰ ਪ੍ਰਕਿਰਿਆ ਵਿੱਚ ਵੀ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ ਜੇਕਰ ਇੱਕ ਹੀ ਬੋਲੀਦਾਤਾ ਹੋਵੇ ਤਾਂ ਵੀ ਟੈਂਡਰ ਅਲਾਟ ਕੀਤਾ ਜਾ ਸਕੇਗਾ। ਨਾਲ ਹੀ ਇਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਅਧਿਕਾਰ ਵੀ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ