Tarn Taran News: ਪੰਜਾਬ ਦੇ ਤਰਨਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ‘ਚ ਦਿਨ-ਦਿਹਾੜੇ ਇੱਕ ਕਿਸਾਨ ਦਾ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਆਤਮਾ ਸਿੰਘ ਵਾਸੀ ਪਿੰਡ ਗੰਡੀਵਿੰਡ ਧੱਤਲ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਕਿਸਾਨ ਸੀ। ਉਹ ਸਵੇਰੇ ਕਰੀਬ 11 ਵਜੇ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਦੋ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਸ ਦੇ ਘਰ ਪਹੁੰਚੇ ਅਤੇ ਆਤਮਾ ਸਿੰਘ ਨੂੰ ਬਾਹਰ ਬੁਲਾ ਕੇ ਗੱਲਬਾਤ ਕਰਨ ਲੱਗੇ। ਕੁਝ ਹੀ ਪਲਾਂ ਬਾਅਦ ਉਨ੍ਹਾਂ ਨੇ ਅਚਾਨਕ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਜਿਸ ‘ਤੇ ਇਕ ਗੋਲੀ ਉਸ ਦੀ ਗਰਦਨ ‘ਚ ਜਾ ਲੱਗੀ ਅਤੇ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।
ਆਤਮਾ ਸਿੰਘ ਨੂੰ ਤੁਰੰਤ ਉਸ ਦੇ ਪੁੱਤਰ ਸ਼ਮਸ਼ੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਤਰਨ ਤਾਰਨ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ