Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ…

0
15

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਸਿਆਸਤਦਾਨਾ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅਕਾਲੀ ਦਲ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਪੁੱਤਰ ਸਣੇ ਆਪ ਵਿੱਚ ਸ਼ਾਮਲ ਹੋਏ

ਜਾਣਕਾਰੀ ਲਈ ਦੱਸ ਦੇਈਏ ਕਿ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ‘ਆਪ’ ਵਿੱਚ ਸ਼ਾਮਲ ਕਰਵਾਇਆ।

ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੌਜੂਦਾ ਹਲਕਾ ਇੰਚਾਰਜ ਸਨ। ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

News Source link