Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ…

Must read


Punjab News: ਪੰਜਾਬ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਆਜ਼ਾਦ ਤੌਰ ‘ਤੇ ਜਿੱਤੇ ਤਿੰਨ ਮਿਉਂਸਿਪਲ ਕੌਂਸਲਰਾਂ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਜਾਣੋ ਕਿਹੜੇ ਪਾਰਟੀ ਆਗੂ ਰਹੇ ਮੌਜੂਦ

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫ਼ੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗ਼ਮ, ਮੁਹੰਮਦ ਮੁਮਤਾਜ਼ (ਤਾਜ਼), ਜ਼ਾਹਿਦਾ ਪ੍ਰਵੀਨ, ਮੁਹੰਮਦ ਅਸਲਮ (ਕਾਲ਼ਾ) ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਇਸ ਦੇ ਨਾਲ ਹੀ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਸ਼ਹਿਬਾਜ਼ ਰਾਣਾ ਅਤੇ ਟ੍ਰੇਡ ਵਿੰਗ ਕਮਿਸ਼ਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਰਾਣਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਸ਼ਮੂਲੀਅਤ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋ ਗਿਆ ਹੈ।

 

ਆਮ ਆਦਮੀ ਪਾਰਟੀ ਦੇ ਕੰਮ ਅਤੇ ਪ੍ਰਾਪਤੀਆਂ

ਇਸ ਦੌਰਾਨ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲਗਭਗ ਸਾਰੇ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀ ਅਹਿਮ ਯੋਜਨਾ ਸ਼ੁਰੂ ਕੀਤੀ ਗਈ ਹੈ।

ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ‘ਆਮ ਆਦਮੀ ਕਲੀਨਿਕ’ ਅਤੇ ਸ਼ਾਨਦਾਰ ‘ਸਕੂਲ ਆਫ਼ ਐਮੀਨੈਂਸ’ ਬਣਾਏ ਗਏ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲੱਖਾਂ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਨਹਿਰੀ ਪਾਣੀ ਦੀ ਪਹੁੰਚ ਨੂੰ ਅਖ਼ੀਰਲੇ ਸਿਰੇ ਤੱਕ ਯਕੀਨੀ ਬਣਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article