Mohali News: ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਚੋਣਾਂ ਲਈ ਪੂਰੀ ਤਰ੍ਹਾਂ ਆਪਣੀ ਕਮਰ ਕੱਸ ਲਈ ਹੈ। ਦਰਅਸਲ, ਉਨ੍ਹਾਂ ਵੱਲੋਂ ਅੱਜ ਆਪਣੇ 50 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਲਿਸਟ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਦੂਜੀਆਂ ਸਿਆਸੀ ਪਾਰਟੀਆਂ ‘ਤੇ ਵੀ ਦਬਾਅ ਵਧ ਗਿਆ ਹੈ।
ਵਿਰੋਧੀ ਪਾਰਟੀਆਂ ਵੀ ਜਲਦ ਜਾਰੀ ਕਰਨਗੀਆਂ ਸੂਚੀ
ਇਸਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਦੇਰ ਸ਼ਾਮ ਤੱਕ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਵੱਲੋਂ ਵੀ ਆਪੋ-ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਨਗਰ ਨਿਗਮ ਦੀਆਂ ਇਨ੍ਹਾਂ ਚੋਣਾਂ ਵਿੱਚ ਇਸ ਵਾਰ ਮੁਕਾਬਲਾ ਕਾਫੀ ਦਿਲਚਸਪ ਹੋਣ ਦੀ ਉਮੀਦ ਹੈ, ਕਿਉਂਕਿ ਸਾਰੀਆਂ ਪਾਰਟੀਆਂ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਨਿੱਤਰ ਰਹੀਆਂ ਹਨ।
ਜਾਣੋ ਕਦੋਂ ਹੋਏਗੀ ਵੋਟਿੰਗ?
ਚੋਣ ਸ਼ਡਿਊਲ ਅਨੁਸਾਰ ਉਮੀਦਵਾਰ 13 ਮਈ ਤੋਂ 16 ਮਈ ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਚੋਣ ਕਮਿਸ਼ਨ ਦੇ ਅਧਿਕਾਰੀਆਂ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਮੀਦਵਾਰ ਨਿਰਧਾਰਤ ਸਮੇਂ ਦੇ ਅੰਦਰ ਆਪਣੇ ਨਾਮ ਵਾਪਸ ਲੈ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ। ਦੱਸ ਦਈਏ ਇਸ ਵਾਰ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਹੋਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ