Jalandhar News: ਪੰਜਾਬ ਵਿੱਚ ਸੜਕ ਹਾਦਸਿਆਂ ਦੇ ਚੱਲਦੇ ਕਈ ਲੋਕ ਆਪਣੀ ਜਾਨ ਗਵਾਉਂਦੇ ਹਨ। ਜੇਕਰ ਦੇਖਿਆ ਜਾ ਤਾਂ ਆਏ ਦਿਨ ਹਾਦਸਿਆਂ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ। ਇਸ ਵਿਚਾਲੇ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਜਲੰਧਰ ਦੇ ਫਿਲੌਰ ਦੇ ਪਿੰਡ ਗੜ੍ਹਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਦਿਆਰਥਣ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ 13 ਸਾਲਾ ਵਿਦਿਆਰਥਣ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਵਿਦਿਆਰਥਣ ਆਪਣੀ ਭੂਆ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਜਾ ਰਹੇ ਸਨ। ਹਾਦਸੇ ਵਿਚ ਕਾਰ ਡਰਾਈਵਰ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਜਾਣੋ ਕਿਵੇਂ ਵਾਪਰਿਆ ਹਾਦਸਾ?
ਮ੍ਰਿਤਕਾ ਦੀ ਪਛਾਣ ਮੁਸਕਾਨ (13) ਵਜੋਂ ਹੋਈ ਹੈ ਜੋ ਕਿ 6ਵੀਂ ਜਮਾਤ ਵਿਚ ਪੜ੍ਹਦੀ ਸੀ। ਉਹ ਆਪਣੀ ਭੂਆ ਪ੍ਰਵੀਨ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਜਾ ਰਹੀ ਸੀ। ਦੋਵੇਂ ਸੜਕ ਕਿਨਾਰੇ ਚੱਲ ਰਹੀਆਂ ਸਨ ਕਿ ਇਸੇ ਦੌਰਾਨ ਪਿੱਛੇ ਤੋਂ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੁਸਕਾਨ ਉਛਲ ਕੇ ਨੇੜੇ ਇਕ ਦਰੱਖ਼ਤ ਨਾਲ ਜਾ ਟਕਰਾਈ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮੌਕੇ ਉਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟੱਕਰ ਮਗਰੋਂ ਕਾਰ ਨੇੜੇ ਖੜ੍ਹੀ ਇਕ ਥਾਰ ਨਾਲ ਵੀ ਜਾ ਟਕਰਾਈ। ਹਾਦਸੇ ਵਿਚ ਕਾਰ ਡਰਾਈਵਰ ਦਲਜੀਤ ਸਿੰਘ ਜ਼ਖ਼ਮੀ ਹੋ ਗਿਆ ਹੈ।
ਉਹ ਜਲੰਧਰ ਦੇ ਨਗਰ ਪਿੰਡ ਦਾ ਰਹਿਣ ਵਾਲਾ ਹੈ। ਫਿਲੌਰ ਪੁਲਿਸ ਨੇ ਮੁਸਕਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ। ਫਿਲੌਰ ਥਾਣੇ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਸਬੰਧੀ ਸੂਚਨਾ ਮਿਲਣ ਮਗਰੋਂ ਉਹ ਮੌਕੇ ਉਤੇ ਪਹੁੰਚੇ। ਮ੍ਰਿਤਕ ਵਿਦਿਆਰਥਣ ਮੁਸਕਾਨ ਦੀ ਭੂਆ ਪ੍ਰਵੀਨ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਡਰਾਈਵਰ ਦਲਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਵਾਹਨ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ