Patiala News: ਪੰਜਾਬ ਦੇ ਜ਼ਿਲ੍ਹੇ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਦੀ ਰਹਿਣ ਵਾਲੀ ਬਲਜੀਤ ਕੌਰ (58) ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਪਰਿਵਾਰ ਨੇ ਪਿੰਡ ਦੇ ਸਰਪੰਚ ਦੇ ਪੁੱਤਰ ‘ਤੇ ਬਲਜੀਤ ਕੌਰ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ।
ਸਰਪੰਚ ਦੇ ਪੁੱਤਰ ਨੇ ਔਰਤ ਦਾ ਕੀਤਾ ਕਤਲ
ਬਲਜੀਤ ਕੌਰ ਦੀ ਲੜਕੀ ਮੁਤਾਬਕ ਉਸ ਦੀ ਮਾਤਾ ਨਜ਼ਦੀਕ ਖੇਤਾਂ ਵਿਚ ਗੋਹਾ ਪੱਥਣ ਲਈ ਗਈ ਸੀ ਤਾਂ ਉੱਥੇ ਇਕ ਗੱਡੀ ਵਿਚ ਸਵਾਰ ਹੋ ਕੇ ਪਿੰਡ ਦੀ ਸਰਪੰਚ ਦਾ ਪੁੱਤਰ ਆਪਣੇ ਸਾਥੀਆਂ ਸਮੇਤ ਆਇਆ ਅਤੇ ਉਸਦੀ ਮਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਸਦਾ ਪਿਤਾ ਕੁਝ ਦੂਰੀ ‘ਤੇ ਕੰਮ ਕਰ ਰਿਹਾ ਸੀ ਜਦੋਂ ਤੱਕ ਉਹ ਪਹੁੰਚਿਆ ਤਾਂ ਸਰਪੰਚ ਦਾ ਪੁੱਤਰ ਉਥੋਂ ਜਾ ਚੁੱਕਾ ਸੀ ਤੇ ਉਸਦੀ ਮਾਂ ਜ਼ਖਮੀ ਹਾਲਤ ਵਿੱਚ ਖੂਨ ਨਾਲ ਲੱਥ ਪੱਥ ਪਈ ਸੀ। ਮਾਂ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਪੁਲਿਸ ਸੁਣਵਾਈ ਨਹੀਂ ਕਰ ਰਹੀ
ਉਕਤ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਬਲਜੀਤ ਕੌਰ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਦੂਜੇ ਪਾਸੇ ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਪੁਲਿਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਰਪੰਚ ਦੇ ਕਹਿਣ ‘ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ