Punjab News: ਪੰਜਾਬ 'ਚ ਵੱਡੀ ਵਾਰਦਾਤ! ਹੁਣ ਇੱਕ ਹੋਰ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, ਖੌਫ ਨਾਲ ਕੰਬਿਆ ਇਹ ਇਲਾਕਾ…

Must read


Bholath News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਵਾਰ ਫਿਰ ਤੋਂ ਗੋਲੀਆਂ ਦੀ ਗੂੰਜ ਨਾਲ ਪੰਜਾਬ ਦਹਿਲ ਗਿਆ। ਦੱਸ ਦੇਈਏ ਕਿ ਹਲਕਾ ਭੁਲੱਥ ਦੇ ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ ‘ਚ ਅੱਧੀ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ਨੂੰ ਟਾਰਗੇਟ ਕਰਦੇ ਹੋਏ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੋ ਵਿਅਕਤੀ ਮੌਕੇ ‘ਤੇ ਪਹੁੰਚੇ ਅਤੇ ਘਰ ਵੱਲ ਕਈ ਰਾਊਂਡ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ।

ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦਵਿੰਦਰ ਸਿੰਘ ਉਰਫ਼ ਪ੍ਰਿੰਸ (30 ਸਾਲ) ਪੁੱਤਰ ਸੁਖਦੇਵ ਸਿੰਘ, ਵਾਰਡ ਨੰਬਰ 9 ਨੰਗਲ ਲੁਬਾਣਾ ਦੇ ਰਹਿਣ ਵਾਲੇ ਦੇ ਘਰ ਦੇ ਬਾਹਰ ਹੋਈ। ਦੱਸਿਆ ਜਾ ਰਿਹਾ ਹੈ ਕਿ ਦਵਿੰਦਰ ਸਿੰਘ ਦੋ ਹਫ਼ਤੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪਿੰਡ ਆਇਆ ਸੀ। ਅਣਪਛਾਤੇ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਪਿਸਤੌਲ ਫਾਇਰ ਕਰਕੇ ਫਰਾਰ ਹੋ ਗਏ। ਦੋਵੇਂ ਵਿਅਕਤੀਆਂ ਦੇ ਮੂੰਹ ਬੰਨੇ ਹੋਏ ਸਨ।

ਘਟਨਾ ਦੌਰਾਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖ਼ੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਪਰ ਘਰ ‘ਤੇ ਗੋਲ਼ੀਆਂ ਦੇ ਨਿਸ਼ਾਨ ਮਿਲੇ ਹਨ। ਪੂਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article