Moga News: ਮੋਗਾ ਵਿੱਚ 60 ਸਾਲਾ ਦੇ ਨਾਨਾ ਨੇ ਆਪਣੀ 14 ਸਾਲਾ ਦੋਹਤੀ ਨੂੰ ਕਮਰੇ ਵਿੱਚ ਕੱਪੜੇ ਬਦਲਦੇ ਹੋਏ ਫੜ ਲਿਆ। ਨਾਨਾ ਪਹਿਲਾਂ ਹੀ ਅੰਦਰ ਲੁਕਿਆ ਹੋਇਆ ਸੀ ਅਤੇ ਉਸ ਨੇ ਦੋਹਤੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਕੁੜੀ ਦੀਆਂ ਚੀਕਾਂ ਸੁਣ ਕੇ, ਮਾਂ ਭੱਜੀ ਅਤੇ ਦਰਵਾਜ਼ਾ ਅੰਦਰੋਂ ਬੰਦ ਮਿਲਿਆ।
ਦੱਸ ਦੇਈਏ ਕਿ ਇਹ ਹੈਰਾਨ ਕਰਨ ਵਾਲੀ ਖਬਰ ਮੋਗਾ ਦੇ ਪਿੰਡ ਦੌਲਤਪੁਰਾ ਉੱਚਾ ਤੋਂ ਸਾਹਮਣੇ ਆਈ ਹੈ, ਜਿੱਥੇ 8ਵੀਂ ਕਲਾਸ ਵਿੱਚ ਪੜ੍ਹਦੀ ਇੱਕ ਮਾਸੂਮ ਵਿਦਿਆਰਥਣ ‘ਤੇ ਉਸ ਦੇ ਆਪਣੀ ਮਾਂ ਦੇ ਮਾਮੇ ਤੇ ਪੀੜਤਾ ਦੇ ਰਿਸ਼ਤੇ ਨਾਨੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਲੜਕੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਹੈ।
ਦਰਵਾਜ਼ੇ ਦੇ ਪਿੱਛੇ ਲੁਕ ਕੇ ਕੀਤਾ ਹਮਲਾ
ਪੀੜਤ ਲੜਕੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਪਹਿਲਾਂ ਤੋਂ ਉਸ ਦੀ ਲੜਕੀ ਉੱਤੇ ਮਾੜੀ ਨਜ਼ਰ ਰੱਖਦਾ ਸੀ। ਅੱਜ ਜਦੋਂ ਬੱਚੀ ਆਪਣੀ 8ਵੀਂ ਜਮਾਤ ਦੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ। ਜਦੋਂ ਉਹ ਆਪਣੇ ਕਮਰੇ ਵਿੱਚ ਵਰਦੀ ਬਦਲਣ ਲਈ ਗਈ ਤਾਂ ਮੁਲਜ਼ਮ ਪਹਿਲਾਂ ਹੀ ਦਰਵਾਜ਼ੇ ਦੇ ਪਿੱਛੇ ਲੁਕਿਆ ਹੋਇਆ ਸੀ। ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰਕੇ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਜਦੋਂ ਲੜਕੀ ਦਾ ਸ਼ੋਰ ਸੁਣਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਉਸ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ।
ਪਰਿਵਾਰ ਦੇ ਨਾਲ ਹੀ ਰਹਿੰਦਾ ਸੀ ਮੁਲਜ਼ਮ
ਪਰਿਵਾਰ ਮੁਤਾਬਕ ਹਮਲਾ ਕਰਨ ਵਾਲਾ ਵਿਅਕਤੀ ਪੀੜਤਾ ਦੀ ਮਾਂ ਦਾ ਮਾਮਾ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਘਰ ਹੀ ਰਹਿ ਰਿਹਾ ਸੀ। ਹਾਲਾਂਕਿ, ਹਮਲੇ ਦੇ ਪਿੱਛੇ ਦੀ ਅਸਲ ਰੰਜਿਸ਼ ਜਾਂ ਕਾਰਨ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਕਾਰਵਾਈ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ