Hoshiapur News: ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਦਰਅਸਲ, ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਸਿਰਫ਼ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ’ਤੇ ਰੋਕ ਰਹੇਗੀ।
ਇਸ ਕਾਰਨ ਲਈ ਗਿਆ ਅਹਿਮ ਫੈਸਲਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੇ ਕਾਰਨ ਸੜਕਾਂ ’ਤੇ ਕਾਫ਼ੀ ਹਾਦਸੇ ਹੋ ਰਹੇ ਹਨ ਜਿਨ੍ਹਾਂ ਕਾਰਨ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਹੁੰਦਾ ਹੈ, ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣੀ ਦੀ ਜ਼ਰੂਰਤ ਹੈ।
ਜਾਣੋ ਕਦੋਂ ਤੱਕ ਲਾਗੂ ਰਹਿਣਗੇ ਨਿਯਮ?
ਉਨ੍ਹਾਂ ਕਿਹਾ ਕਿ ਉੱਪ ਪੁਲਿਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਿਸ ਵੱਲੋਂ ਟਿੱਪਰ/ਟਰੱਕਾਂ ਦੀ ਓਵਰਸਪੀਡ ਚੈੱਕ ਕੀਤੀ ਗਈ ਹੈ। ਰੀਜ਼ਨਲ ਟਰਾਂਸਪੋਰਟ ਅਥਾਰਿਟੀ, ਹੁਸ਼ਿਆਰਪੁਰ ਇਨ੍ਹਾਂ ਹੁਕਮਾਂ ਸਨਮੁੱਖ ਓਵਰਲੋਡਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ। ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈੱਕ ਪੋਸਟਾਂ ’ਤ 24-7 ਨਿਗਰਾਨੀ ਯਕੀਨੀ ਬਣਾਉਣਗੇ ਅਤੇ ਇਸ ਦੇ ਨਾਲ ਹੀ ਚੈੱਕ ਪੋਸਟ ’ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰ ਕੇ ਓਵਰਲੋਡਿੰਡ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ। ਇਹ ਹੁਕਮ 20 ਮਈ 2026 ਤੱਕ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ