Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਕਾਂਗਰਸ ਵੱਲੋਂ ਨਵੀਆਂ ਨਿਯੁਕਤੀਆਂ; ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ…

Must read


Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਸਾਲ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਦੱਸ ਦੇਈਏ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨ ਕਰਨ ਦੇ ਨਾਲ-ਨਾਲ ਕਈ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਵਿਚ ਮਜ਼ਬੂਤੀ ਲਿਆਉਣ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ ਯਾਮਿਨੀ ਗੋਮਰ ਅਤੇ ਵਨੇਸ਼ਵਰ ਖੇੜਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਦਾ ਵਰਕਿੰਗ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। 

ਇਹ ਨਿਯੁਕਤੀਆਂ ਐੱਸ. ਸੀ. ਡਿਪਾਰਟਮੈਂਟ ਦੇ ਰਾਸ਼ਟਰੀ ਚੇਅਰਮੈਨ ਰਾਜਿੰਦਰ ਪਾਲ ਗੌਤਮ ਵੱਲੋਂ 24 ਅਪ੍ਰੈਲ 2026 ਨੂੰ ਕੀਤੇ ਗਏ ਨੋਟੀਫਿਕੇਸ਼ਨ ਰਾਹੀਂ ਕੀਤੀਆਂ ਗਈਆਂ ਹਨ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।

ਇਸ ਸਬੰਧੀ ਅਧਿਕਾਰਤ ਸੂਚਨਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਯੁਕਤੀ ਦੀਆਂ ਕਾਪੀਆਂ ਹੋਰਨਾਂ ਸੀਨੀਅਰ ਆਗੂਆਂ ਜਿਵੇਂ ਕਿ ਭੁਪੇਸ਼ ਬਘੇਲ (AICC ਜਨਰਲ ਸਕੱਤਰ, ਇੰਚਾਰਜ ਪੰਜਾਬ), ਪ੍ਰਤਾਪ ਸਿੰਘ ਬਾਜਵਾ (CLP ਲੀਡਰ, ਪੰਜਾਬ) ਅਤੇ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ (ਚੇਅਰਮੈਨ, SC ਵਿਭਾਗ, ਪੰਜਾਬ ਕਾਂਗਰਸ) ਨੂੰ ਵੀ ਭੇਜੀਆਂ ਗਈਆਂ ਹਨ। ਇਹ ਕਦਮ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਨੂੰ ਹੋਰ ਸਰਗਰਮ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਪ੍ਰਤੀਤ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article