Minister Laljit Bhullar Resigns: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਤੋਂ ਬਾਅਦ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ।
ਉੱਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਕਰਦੇ ਹੋਏ ਲਿਖਿਆ- ”’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ, ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ। ਇਸ ਲਈ ਮੇਰੇ ਉਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜਿੱਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ। ਸੋ, ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।
ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ