Punjab News: ਪੰਜਾਬ ਤੋਂ ਵੱਡੀ ਖਬਰ! ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਓਵਰਡੋਜ਼ ਕਾਰਨ ਮੌਤ; ਪ੍ਰਾਈਵੇਟ ਪਾਰਟ 'ਤੇ…

Must read


Amritsar News: ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਗਮ ਦਾ ਮਾਹੌਲ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਕੋਟ ਖਾਲਸਾ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਗੁਰੂ ਨਾਨਕਪੁਰਾ ਖੇਤਰ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਿਤਾ, ਜੋ ਕਿ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਸਨ, ਨੇ ਆਪਣੇ ਪੁੱਤਰ ਦੀ ਲਾਸ਼ ਸੜਕ ‘ਤੇ ਰੱਖ ਦਿੱਤੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। 

ਫਿਲਹਾਲ ਪੰਜਾਬ ‘ਚ ਨਸ਼ੇ ਦੀ ਗੰਭੀਰ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅੰਮ੍ਰਿਤਸਰ ਦੇ ਇਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। 26 ਸਾਲਾ ਆਕਾਸ਼ ਸੈਣੀ ਬੀ. ਐੱਸ. ਸੀ. ਦੀ ਪੜ੍ਹਾਈ ਕੀਤੀ ਹੋਈ ਸੀ। ਉਸ ਦੇ ਪਿਤਾ ਅਸ਼ੋਕ ਕੁਮਾਰ ਪੰਜਾਬ ਪੁਲਿਸ ‘ਚ ਹੈੱਡ ਕਾਂਸਟੇਬਲ ਹਨ।

ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ ਨਸ਼ਾ ਛੁਡਾਉਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਚੁੱਕੇ ਸਨ। ਉਹ ਵੀਰਵਾਰ ਰਾਤ ਨੂੰ ਹੀ ਉਸ ਨੂੰ ਸੈਂਟਰ ਤੋਂ ਘਰ ਲੈ ਕੇ ਆਏ ਸਨ ਪਰ ਅਗਲੀ ਸਵੇਰ ਉਹ ਸੁਰਜੀਤ ਕੌਰ ਦੇ ਪੁੱਤਰ ਨਾਲ ਚਲਾ ਗਿਆ ਅਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸੁਰਜੀਤ ਕੌਰ ਦਾ ਪੁੱਤਰ ਨੂੰ ਉਥੇ ਹੀ ਛੱਡ ਕੇ ਚਲਾ ਗਿਆ ਸੀ। ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਆਕਾਸ਼ ਨੇੜਲੇ ਖੇਤਾਂ ਵਿੱਚ ਪਿਆ ਸੀ। ਜਦੋਂ ਅਸੀਂ ਪਹੁੰਚੇ ਤਾਂ ਆਕਾਸ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਆਪਣੇ ਪ੍ਰਾਈਵੇਟ ਪਾਰਟ ਤੇ ਟੀਕਾ ਲਗਾਇਆ ਸੀ। ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਟੀਕਾ ਲਗਾਇਆ ਸੀ ਪਰ ਇਸ ਵਾਰ ਇਹ ਟੀਕਾ ਓਵਰਡੋਜ਼ ਹੋ ਗਿਆ ਸੀ।

ਪਰਿਵਾਰ ਵਿੱਚ ਗੁੱਸੇ ਦਾ ਮਾਹੌਲ

ਪੀੜਤ ਪਰਿਵਾਰ ਨੇ ਨੌਜਵਾਨ ਦੀ ਲਾਸ਼ ਸੜਕ ‘ਤੇ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਆਕਾਸ਼ ਦੇ ਪਿਤਾ ਨੇ ਬੇਹੱਦ ਦੁਖ਼ੀ ਮਨ ਨਾਲ ਕਿਹਾ ਕਿ ਜੇਕਰ ਲੋਕਾਂ ਨੇ ਆਪਣੇ ਬੱਚੇ ਬਚਾਉਣੇ ਹਨ ਤਾਂ ਪੰਜਾਬ ਛੱਡ ਦਿਓ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਕਰਨ ਵਾਲਿਆਂ ਨੂੰ ਤਾਂ ਫੜ ਰਹੀ ਹੈ ਪਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਇਲਾਕੇ ਵਿੱਚ ਘਰ-ਘਰ ਨਸ਼ਾ ਵਿਕ ਰਿਹਾ ਹੈ। ਪੁਲਿਸ ਅਧਿਕਾਰੀ ਹਰਸੰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article