Amritsar News: ਪੰਜਾਬ ਤੋਂ ਕਿਸਾਨਾਂ ਲਈ ਅਹਿਮ ਅਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਸ਼ਟਰੀ ਆਲ ਇੰਡੀਆ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦੇ ਸੱਦੇ ‘ਤੇ ਦੇਸ਼ ਭਰ ਦੇ ਵਪਾਰੀਆਂ ਵਲੋਂ 27 ਅਪ੍ਰੈਲ ਨੂੰ ਇਕ ਦਿਨ ਦੀ ਪ੍ਰਤਿਕਾਤਮਕ ਹੜਤਾਲ ਕੀਤੀ ਜਾਵੇਗੀ, ਜਿਸ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਾਰੀਆਂ ਹੀ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀਆਂ ਦੁਕਾਨਾਂ ਪੂਰਨ ਤੌਰ ‘ਤੇ ਬੰਦ ਕੀਤੀਆਂ ਜਾਣਗੀਆਂ।
ਜਾਣੋ ਕਿਉਂ ਬੰਦ ਰਹਿਣਗੀਆਂ ਦੁਕਾਨਾਂ?
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸੀਡਜ਼, ਪੈਸਟੀਸਾਈਡਜ਼ ਅਤੇ ਫਰਟੀਲਾਇਜ਼ਰ ਐਸੋਸੀਏਸ਼ਨ, ਚਿਤਰਾ ਟਾਕੀਜ਼ ਮਾਰਕੀਟ ਦੇ ਪ੍ਰਧਾਨ ਪਰਮਿੰਦਰ ਸਿੰਘ ਥਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਾਦਾਂ ਬਣਾਉਣ ਅਤੇ ਵੇਚਣ ਵਾਲੀਆਂ ਕੰਪਨੀਆਂ ਡੀਲਰਾਂ ਨੂੰ ਧੱਕੇ ਨਾਲ ਹੋਰ ਵੀ ਗੈਰ ਜ਼ਰੂਰੀ ਚੀਜ਼ਾਂ ਲੈਣ ਲਈ ਮਜਬੂਰ ਕਰਦੀਆਂ ਹਨ, ਜੋ ਕਿ ਨਹੀਂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੋਈ ਵੀ ਸੈਂਪਲ ਫੇਲ੍ਹ ਹੋਣ ‘ਤੇ ਕਾਨੂੰਨੀ ਕਾਰਵਾਈ ਕੰਪਨੀ ਉਪਰ ਹੋਵੇ ਅਤੇ ਡੀਲਰ ਦੀ ਸਿਰਫ ਗਵਾਹੀ ਹੋਵੇ।
ਉਪਰੋਕਤ ਮੰਗਾਂ ਮਨਵਾਉਣ ਲਈ ਸਾਰੇ ਡੀਲਰ ਹੋਣ ਇਕੱਠੇ
ਉਨ੍ਹਾਂ ਕਿਹਾ ਕਿ ਬੀਜ ਸਾਥੀ ਪੋਰਟਲ ਸਿਰਫ ਕੰਪਨੀਆਂ ਤੱਕ ਸੀਮਿਤ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਸਟੀਸਾਇਡ ਡੀਲਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਲਾਇਸੈਂਸ ਉਸ ਦੇ ਵਾਰਿਸ ਨੂੰ ਦੇ ਦਿੱਤਾ ਜਾਂਦਾ ਹੈ, ਪਰ ਇਹ ਖਾਦਾਂ ਦੀਆਂ ਦੁਕਾਨਾਂ ਵਿੱਚ ਨਹੀਂ ਹੈ, ਜੇਕਰ ਪੈਸਟੀਸਾਈਡ ‘ਚ ਇਹ ਕਾਨੂੰਨ ਹੈ ਤਾਂ ਖਾਦਾਂ ਵਿੱਚ ਵੀ ਹੋਣਾ ਵੀ ਹੋਣਾ ਚਾਹੀਦਾ ਹੈ। ਪ੍ਰਧਾਨ ਨੇ ਕਿਹਾ ਕਿ ਉਪਰੋਕਤ ਮੰਗਾਂ ਮਨਵਾਉਣ ਲਈ ਪੰਜਾਬ ਭਰ ਦੇ ਸਾਰੇ ਡੀਲਰ ਇਕਮੁਠਤਾ ਦਾ ਪ੍ਰਗਟਾਵਾ ਕਰਦਿਆਂ 27 ਅਪ੍ਰੈਲ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ। ਇਸ ਮੌਕੇ ਵਿਨੋਦ ਕੁਮਾਰ ਅਗਰਵਾਲ, ਚਮਨ ਲਾਲ ਸ਼ਰਮਾ, ਢੀਂਗਰਾ ਪੈਸਟੀਸਾਈਡਜ਼, ਬੱਬੂ ਖੇਤੀ ਸਟੋਰ, ਮਾਡਰਨ ਪਲਾਂਟ ਪਰਕੈਸਟ ਸੈਂਟਰ, ਕਪੂਰ ਖੇਤੀ ਸਟੋਰ, ਚੋਪੜਾ ਪੈਸਟੀਸਾਈਡਜ਼ ਤੋਂ ਇਲਾਵਾ ਹੋਰ ਵੀ ਦੁਕਾਨਦਾਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ