Punjab News: ਪੰਜਾਬ ਤੋਂ ਵੱਡੀ ਖਬਰ, ASI ਦੇ ਪੁੱਤ ਦੀ ਮੌਤ; ਵਿਆਹ ਵਾਲੇ ਘਰ ਅਚਾਨਕ ਛਾਇਆ ਮਾਤਮ…

Must read


Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਪੁਲਿਸ ਵਿਭਾਗ ਸਣੇ ਲੋਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਮਾਡਲ ਥਾਣਾ ਸ਼ਾਹਕੋਟ ਦੇ ਰਹਿਣ ਵਾਲੇ ਏ. ਐੱਸ. ਆਈ. ਸਰਵਣ ਸਿੰਘ ਦੇ ਘਰ ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ, ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਮਨਜੀਤ ਸਿੰਘ (26) ਵਜੋਂ ਹੋਈ ਹੈ।

ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲੀਆਂ

ਜਾਣਕਾਰੀ ਲਈ ਦੱਸ ਦੇਈਏ ਕਿ ਜਰਮਨਜੀਤ ਸਿੰਘ ਦਾ ਵਿਆਹ ਅਗਲੇ ਮਹੀਨੇ 5 ਮਈ ਨੂੰ ਹੋਣਾ ਸੀ ਅਤੇ ਪੂਰਾ ਪਰਿਵਾਰ ਉਸ ਦੇ ਵਿਆਹ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਸੀ, ਪਰ ਅਚਾਨਕ ਸ਼ਨੀਵਾਰ ਵਿਆਹ ਦੀਆਂ ਸਾਰੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। ਸ਼ਾਹਕੋਟ ਦੇ ਮੋਗਾ ਰੋਡ ‘ਤੇ ਸਥਿਤ ਸ਼ਮਸ਼ਾਨਘਾਟ ‘ਚ ਜਰਮਨਜੀਤ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ। ਪਿਤਾ ਸਵਰਨ ਸਿੰਘ ਨੇ ਪੁੱਤ ਦੇ ਮੱਥੇ ‘ਤੇ ਸਿਹਰਾ ਬੰਨ੍ਹ ਕੇ ਆਪਣੇ ਜਵਾਨ ਪੁੱਤ ਨੂੰ ਧਾਹਾਂ ਮਾਰ ਰੋਂਦਿਆਂ ਮੁੱਖ ਅਗਨੀ ਦਿੱਤੀ। 

ਸਿਆਸੀ ਹਸਤੀਆਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਜਤਾਇਆ ਦੁੱਖ

ਇਸ ਦੁੱਖ਼ ਦੀ ਘੜੀ ਮੌਕੇ ਨਗਰ ਕੌਂਸਲ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਐੱਸ. ਐੱਚ. ਓ. ਸ਼ਾਹਕੋਟ ਦਿਲਬਾਗ ਸਿੰਘ, ਜਗਤਾਰ ਸਿੰਘ ਖਾਲਸਾ (ਸਾਬਕਾ ਸਰਪੰਚ), ਸੁਰਿੰਦਰਜੀਤ ਸਿੰਘ ਚੱਠਾ (ਸਾਬਕਾ ਚੇਅਰਮੈਨ), ਪੰਜਾਬ ਕ੍ਰਿਸਚਨ ਮੂਵਮੈਂਟ ਯੂਥ ਵਿੰਗ ਦੇ ਪ੍ਰਧਾਨ ਸੁਧੀਰ ਨਾਹਰ, ਓਂਕਾਰ ਸਿੰਘ ਬਰਾੜ ਡੀ. ਐੱਸ. ਪੀ. ਨਕੋਦਰ, ਲਕਸ਼ਮਣ ਸੋਬਤੀ ਸਿਟੀ ਕਾਂਗਰਸ ਕਮੇਟੀ ਪ੍ਰਧਾਨ, ਏ. ਐੱਸ. ਆਈ. ਜਗਤਾਰ ਸਿੰਘ, ਏ. ਐੱਸ. ਆਈ. ਕਸ਼ਮੀਰ ਸਿੰਘ, ਸਿਮਰਨਜੀਤ ਸਿੰਘ ਮਲਸੀਆਂ, ਸੀ. ਆਈ. ਡੀ. ਤੋਂ ਦਲਬੀਰ ਸਿੰਘ, ਰਜਿੰਦਰ ਸਿੰਘ, ਏ. ਐੱਸ. ਆਈ. ਮੇਜਰ ਸਿੰਘ, ਗੁਰਮੀਤ ਸਿੰਘ ਉੱਪਲ (ਸੇਵਾਮੁਕਤ ਏ. ਐੱਸ. ਆਈ), ਕਾਂਸਟੇਬਲ ਸੁਖਦੇਵ ਸਿੰਘ, ਕਾਂਸਟੇਬਲ ਰਮਨਦੀਪ ਕੌਰ, ਕਾਂਸਟੇਬਲ ਲਵਪ੍ਰੀਤ ਕੌਰ, ਮਨਪ੍ਰੀਤ ਸਿੰਘ ਮੰਤਰਾ ਅਤੇ ਜਗਦੀਪ ਸਿੰਘ ਮੌਜੂਦ ਸਨ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਭਰ ਦੇ ਲੋਕਾਂ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article