Punjab News: ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਜਿਸ ਨਾਲ ਇੱਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਦਰਅਸਲ, ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਦੌਰਾਨ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ‘ਆਪ’ ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਪਾਰਟੀ ਵਿੱਚ ਮਿਲੇਗੀ ਖਾਸ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਨੇ ਆਮ ਪਰਿਵਾਰਾਂ ਨੂੰ ਅਸਲ ਰਾਹਤ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਜੋ ਆਮ ਆਦਮੀ ਦਾ ਹੱਥ ਫੜਦੀ ਹੈ, ਉਸ ਦੇ ਨਾਲ ਖੜ੍ਹਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ, ਅਤੇ ਉਹ ਪਾਰਟੀ ਆਮ ਆਦਮੀ ਪਾਰਟੀ ਹੈ।
ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ