Patiala News: ਪਟਿਆਲਾ ਜ਼ਿਲ੍ਹੇ ਦੇ ਹਲਕੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟਿਆਲਾ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕੀਤੀ ਜਾ ਰਹੀ ਹੈ। ਪਠਾਨਮਾਜਰਾ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਸ ਕਾਰਵਾਈ ਰਾਹੀਂ ਪੁਲਿਸ ਪਠਾਨਮਾਜਰਾ ‘ਤੇ ਆਤਮ ਸਮਰਪਣ ਕਰਨ ਲਈ ਦਬਾਅ ਬਣਾ ਰਹੀ ਹੈ।
ਦੂਜੇ ਪਾਸੇ, ਪਠਾਨਮਾਜਰਾ ਨੇ ਸੋਸ਼ਲ ਮੀਡੀਆ ‘ਤੇ ਸਵੇਰੇ-ਸਵੇਰੇ ਲਾਈਵ ਹੋ ਕੇ ਇੱਕ ਵੀਡੀਓ ਜਾਰੀ ਕੀਤਾ ਹੈ। ਪਠਾਨਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਘਰ ਇੱਕ ਵਿਧਾਇਕ ਵਜੋਂ ਅਲਾਟ ਕੀਤਾ ਗਿਆ ਸੀ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਹੋਏ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੋਂ ਕਪੂਰਥਲਾ ਹਾਊਸ ਖਾਲੀ ਕਰਵਾਓ।
ਪਹਿਲਾਂ ਪ੍ਰਸ਼ਾਸਨ ਨੇ ਲਗਾਇਆ ਸੀ ਇੱਕ ਨੋਟਿਸ
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਘਰ ਖਾਲੀ ਕਰਨ ਦਾ ਨੋਟਿਸ ਲਗਾਇਆ ਗਿਆ ਸੀ। ਹਾਲਾਂਕਿ, ਨੋਟਿਸ ਤੋਂ ਬਾਅਦ ਰਿਹਾਇਸ਼ ਖਾਲੀ ਨਹੀਂ ਕੀਤੀ ਗਈ, ਜਿਸ ਕਾਰਨ ਪੁਲਿਸ ਦੇ ਨਾਲ ਘਰ ਖਾਲੀ ਕਰਵਾਇਆ ਜਾ ਰਿਹਾ ਹੈ।
ਆਪਣੇ ਵੀਡੀਓ ਸੰਦੇਸ਼ ਵਿੱਚ ਪਠਾਨਮਾਜਰਾ ਨੇ ਇਹ ਗੱਲਾਂ ਕਹੀਆਂ
ਭਗੌੜੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ, ਜੋ ਕਥਿਤ ਤੌਰ ਤੇ ਇਸ ਸਮੇਂ ਆਸਟ੍ਰੇਲੀਆ ਵਿੱਚ ਰਹਿ ਰਹੇ ਹਨ, ਉਨ੍ਹਾਂ ਨੇ ਲਾਈਵ ਆ ਕੇ ਕਿਹਾ ਕਿ ਜੇਕਰ ਕੋਠੀ ਖਾਲੀ ਕਰਵਾਉਣੀ ਹੀ ਹੈ, ਤਾਂ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਰਣਜੋਤ ਸਿੰਘ ਹਡਾਨਾ ਦੀ ਪੰਜ ਏਕੜ ਦੀ ਕੋਠੀ ਕਿਉਂ ਖਾਲੀ ਨਹੀਂ ਕਰਵਾਈ ਜਾ ਰਹੀ, ਜਿੱਥੇ ਰਾਜਨੀਤਿਕ ਗਤੀਵਿਧੀਆਂ ਚੱਲ ਰਹੀਆਂ ਹਨ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਵਿਧਾਇਕ ਦਾ ਘਰ ਖਾਲੀ ਨਹੀਂ ਕੀਤਾ ਜਾ ਸਕਦਾ, ਪਰ ਮੇਰਾ ਘਰ ਕਿਉਂ ਖਾਲੀ ਕਰਵਾਇਆ ਜਾ ਰਿਹਾ ਹੈ? ਕੇਜਰੀਵਾਲ ਆਖਿਰ ਕਿਸ ਅਹੁਦੇ ਤੇ ਹੈ ਕਿ ਉਹ ਪੰਜਾਬ ਕਪੂਰਥਲਾ ਸਥਿਤ ਘਰ ਵਿੱਚ ਰਹਿ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ