Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਬੋਲੇ ਹਰਪਾਲ ਚੀਮਾ- 'ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ…'

0
135


Punjab News: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ। ਹੁਣ ਇਸ ਉੱਪਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 

ਦਰਅਸਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਾਰੇ ਅਤੇ ਇਸ ਮਾਮਲੇ ਉੱਪਰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ਪੰਜਾਬ ਵਿੱਚ ਨਸ਼ੇ ਵੇਚਣ ਵਾਲੇ ਲੋਕ ਬਾਬਾ ਜੀ ਦੇ ਰਿਸ਼ਤੇਦਾਰ ਹਨ। ਅੱਜ ਪੱਤਰਕਾਰਾਂ ਨੇ ਜਦੋਂ ਹਰਪਾਲ ਚੀਮਾ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਦੇ ਹੱਕ ਵਿੱਚ ਦਿੱਤੇ ਬਿਆਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਬਾਬਾ ਜੀ ਇਕ ਬਹੁਤ ਵੱਡੀ ਧਾਰਮਿਕ ਸੰਸਥਾ ਚਲਾਉਂਦੇ ਹਨ।

ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਵੇਚਣ ਵਾਲਾ ਬਿਕਰਮ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ ਹੈ, ਇਸੇ ਲਈ ਮਜੀਠੀਆ ਨੂੰ ਮਿਲਣ ਗਏ ਹਨ। ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ ‘ਤੇ ਚੀਮਾ ਨੇ ਕਿਹਾ ਕਿ ਬੇਲ ਮਿਲਣ ਦਾ ਮਤਲਬ ਇਹ ਨਹੀਂ ਹੁੰਦਾ ਕਿ ਕੋਈ ਵਿਅਕਤੀ ਦੋਸ਼ ਮੁਕਤ ਹੋ ਗਿਆ ਜਾਂ ਉਸ ਦਾ ਕੋਈ ਫ਼ਾਇਦਾ ਹੋਵੇਗਾ। ਬੇਲ ਵਿਚ ਬਹੁਤ ਸਾਰੀਆਂ ਸ਼ਰਤਾਂ ਹੁੰਦੀਆਂ ਹਨ, ਹੁਣ ਉਨ੍ਹਾਂ ਨੂੰ ਟਰਾਇਲ ਦਾ ਸਾਹਮਣਾ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

 

ਹੋਰ ਪੜ੍ਹੋ



News Source link