Punjab News ਪੰਜਾਬ ਦੇ ਛੇ ਡਿਪਟੀ ਕਮਿਸ਼ਨਰਾਂ ਸਣੇ 8 ਆਈਏਐੱਸ ਅਧਿਕਾਰੀ ਤਬਦੀਲ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਫਰਵਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਛੇ ਡਿਪਟੀ ਕਮਿਸ਼ਨਰਾਂ ਸਣੇ 8 ਆਈਏਐੱਸ ਅਧਿਕਾਰੀਆਂ ਨੂੰ ਤਬਦੀਲ ਕਰ ਦਿੱਤਾ ਹੈ।

ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਹਨਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ।

ਇਸੇ ਤਰ੍ਹਾਂ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ, ਸ੍ਰੀਮਤੀ ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਸ੍ਰੀਮਤੀ ਆਸ਼ਿਕਾ ਜੈਨ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਪਰਮਿੰਦਰ ਪਾਲ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਮੁਹਾਲੀ ਲਗਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਅੰਕੁਰਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਨਵਾਂ ਸ਼ਹਿਰ, ਟੀ. ਬਿਨੀਥ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਵਿਰਾਜ ਸ਼ਿਆਮਕਰਨ ਤਿੜਕੇ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਲਗਾਇਆ ਗਿਆ ਹੈ।



News Source link

- Advertisement -

More articles

- Advertisement -

Latest article