Moga News: ਮੋਗਾ ਦੇ ਗਿੱਲ ਰੋਡ ‘ਤੇ ਲੇਨ ਨੰਬਰ ਤਿੰਨ ਦੇ ਇੱਕ ਘਰ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ, ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ। ਘਰ ਦੇ ਵਸਨੀਕ ਵਿਸ਼ਾਲ ਨੇ ਕਿਹਾ ਕਿ ਉਹ ਸੌਂ ਰਿਹਾ ਸੀ ਜਦੋਂ ਉਸਨੂੰ ਧੂੰਏ ਅਤੇ ਸੜਨ ਦੀ ਬਦਬੂ ਆਉਣ ਲੱਗੀ। ਬਾਹਰ ਆ ਕੇ ਉਸਨੇ ਦੇਖਿਆ ਕਿ ਘਰ ਵਿੱਚ ਅੱਗ ਲੱਗੀ ਹੋਈ ਸੀ। ਉਸਨੇ ਤੁਰੰਤ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਜਗਾਇਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਉਸਨੇ ਦੱਸਿਆ ਕਿ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਘਰ ਦਾ ਜ਼ਿਆਦਾਤਰ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਵਿਸ਼ਾਲ ਮੁਤਾਬਕ ਘਰ ‘ਚ ਰੱਖਿਆ ਕਰੀਬ 2 ਲੱਖ ਰੁਪਏ ਨਕਦ ਨਾਲ ਭਰਿਆ ਬੈਗ ਵੀ ਅੱਗ ਦੀ ਭੇਂਟ ਚੜ੍ਹ ਗਿਆ। ਉਸ ਨੇ ਦੱਸਿਆ ਕਿ ਉਹ ਇਸ ਘਰ ‘ਚ ਕਿਰਾਏ ‘ਤੇ ਰਹਿੰਦਾ ਹੈ ਅਤੇ ਏ. ਸੀ. ਦਾ ਕਾਰੋਬਾਰ ਕਰਦਾ ਹੈ। ਅੱਗ ਕਾਰਨ ਕਰੀਬ 20 ਲੱਖ ਰੁਪਏ ਦੇ ਮਾਲੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਾ ਸਾਰਾ ਸਮਾਨ ਸੜ ਜਾਣ ਕਾਰਨ ਉਹ ਡੂੰਘੇ ਸਦਮੇ ਵਿੱਚ ਹੈ।
ਏਸੀ ਦਾ ਕਾਰੋਬਾਰ ਕਰਦਾ ਪਰਿਵਾਰ
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਘਰ ਕਿਰਾਏ ‘ਤੇ ਲਿਆ ਸੀ ਅਤੇ ਏਸੀ ਦਾ ਕਾਰੋਬਾਰ ਕਰਦੇ ਹਨ। ਅੱਗ ਲੱਗਣ ਨਾਲ ਲਗਭਗ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਨੂੰ ਕਾਫ਼ੀ ਨੁਕਸਾਨ ਹੋਇਆ ਕਿਉਂਕਿ ਉਨ੍ਹਾਂ ਦਾ ਸਾਰਾ ਸਮਾਨ ਸੁਆਹ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ