Punjab News: ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਅਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਆਪਣੇ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਇਸ ਹਲਕੇ ਤੋਂ ਪਾਰਟੀ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਹੀ ਟਿਕਟ ਦੇਣ ਦੀ ਗੱਲ ਆਖੀ ਹੈ।
ਤਲਵੰਡੀ ਸਾਬੋ ਵਿਖੇ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਵੀਪ੍ਰੀਤ ਸਿੰਘ ਸਿੱਧੂ ਨੂੰ ਜਿਤਾ ਕੇ ਵਿਧਾਇਕ ਬਣਵਾਉਣ। ਉਨ੍ਹਾਂ ਰਵੀਪ੍ਰੀਤ ਸਿੱਧੂ ਨੂੰ ਆਪਣਾ ‘ਛੋਟਾ ਭਰਾ’ ਦੱਸਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਜੋ ਮਰਜ਼ੀ ਵਾਅਦਾ ਕਰ ਦੇਣ, ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਉਹ ਹਰ ਵਾਅਦੇ ਨੂੰ ਪੂਰਾ ਕਰਨਗੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਸਾਰੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਥੇ ਰਾਜ ਕਰਨ ਨਹੀਂ, ਸਗੋਂ ਸੇਵਾ ਕਰਨ ਲਈ ਆਉਂਦੀ ਹੈ। ਇਸ ਮੌਕੇ ਉਨ੍ਹਾਂ ਨੇ ਨਾ ਸਿਰਫ਼ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ, ਸਗੋਂ ਪੰਜਾਬ ਦੀ ਤਰੱਕੀ ਲਈ ਆਪਣਾ ਵਿਜ਼ਨ ਵੀ ਦੱਸਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ