Punjab News: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਤੇਜ਼ ਹੈ। ਦੱਸ ਦੇਈਏ ਕਿ ਕਈ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਕਾਫੀ ਐਕਟਿਵ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਉਮੀਦਵਾਰਾਂ ਦੇ ਐਲਾਨ ਦੇ ਮਾਮਲੇ ਵਿਚ ਹੋਰ ਪਾਰਟੀਆਂ ਤੋਂ ਕਾਫ਼ੀ ਅੱਗੇ ਚੱਲ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ‘ਪੰਜਾਬ ਬਚਾਓ ਮੁਹਿੰਮ’ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਬਹੁਤ ਸਾਰੇ ਹਲਿਕਆਂ ਵਿਚ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਨੇ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਬਾਦਲ ਵੱਲੋਂ ਉਮੀਦਵਾਰ ਦਾ ਐਲਾਨ
ਦਰਅਸਲ, ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਬਚਾਓ ਰੈਲੀ ਲਈ ਹਲਕਾ ਪਟਿਆਲਾ ਦਿਹਾਤੀ ਵਿੱਚ ਪਹੁੰਚੇ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਸ਼ਾਰਿਆਂ ਇਸ਼ਾਰਿਆਂ ਵਿਚ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਟਿਕਟ ਦੇਣ ਦਾ ਐਲਾਨ ਵੀ ਕਰ ਦਿੱਤਾ। ਬਿੱਟੂ ਚੱਠਾ ਪਟਿਆਲਾ ਦਿਹਾਤੀ ਤੋਂ ਪਾਰਟੀ ਦੇ ਹਲਕਾ ਇੰਚਾਰਜ ਵਜੋਂ ਪਹਿਲਾਂ ਹੀ ਸੇਵਾਵਾਂ ਨਿਭਾਅ ਰਹੇ ਹਨ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਐੱਮ. ਐੱਲ. ਏ. ਬਣਾਉਣ। ਉਨ੍ਹਾਂ ਕਿਹਾ ਕਿ ਬਿੱਟੂ ਚੱਠਾ ਕਾਫ਼ੀ ਮਿਹਨਤੀ ਹਨ ਤੇ ਅਜਿਹੇ ਹਲਕੇ ਖ਼ੁਸ਼ਕਿਸਮਤ ਹਨ ਜਿਨ੍ਹਾਂ ਨੂੰ ਅਜਿਹੇ ਸੇਵਾਦਾਰ ਮਿਲਦੇ ਹਨ।
ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਬਹੁਤ ਕੰਮ ਕੀਤਾ, ਪਰ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਬੰਦ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ