Punjab News: ਪੰਜਾਬ ਭਰ ਦੇ ਥਾਣਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪੁਲਿਸ ਵਿਭਾਗ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਥਾਣਿਆਂ, ਪੁਲਿਸ ਯਾਰਡਾਂ ਅਤੇ ਸੜਕਾਂ ’ਤੇ ਖੜ੍ਹੇ ਜ਼ਬਤ ਕੀਤੇ ਵਾਹਨਾਂ ਨੂੰ ਹਟਾਉਣ ਲਈ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਾਰੇ ਜ਼ਬਤ ਕੀਤੇ ਵਾਹਨ 30 ਦਿਨਾਂ ਦੇ ਅੰਦਰ-ਅੰਦਰ ਥਾਣਿਆਂ ਤੋਂ ਹਟਾਏ ਜਾਣ।
ਜ਼ਬਤ ਕੀਤੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਹਟਾਉਣ ਦੇ ਹੁਕਮ
ਹੁਕਮਾਂ ਅਨੁਸਾਰ ਪੁਲਿਸ ਨੂੰ ਕਿਹਾ ਗਿਆ ਹੈ ਕਿ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਨਿਰਧਾਰਤ ਥਾਵਾਂ ’ਤੇ ਭੇਜਿਆ ਜਾਵੇ, ਤਾਂ ਜੋ ਥਾਣਿਆਂ ਅਤੇ ਪੁਲਿਸ ਯਾਰਡਾਂ ’ਚ ਭੀੜ ਅਤੇ ਅਵਿਵਸਥਾ ਨੂੰ ਖਤਮ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨਗਰ ਪਾਲਿਕਾਵਾਂ ਦੀਆਂ ਜ਼ਮੀਨਾਂ ’ਤੇ ਖੜ੍ਹੇ ਵਾਹਨਾਂ ਨੂੰ ਵੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਭ ਤੋਂ ਵੱਧ ਸੜਕ ਹਾਦਸਿਆਂ ਨਾਲ ਜੁੜੇ ਹੋਏ ਵਾਹਨ
ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 424 ਥਾਣਿਆਂ ਵਿੱਚ ਇਸ ਸਮੇਂ 75 ਹਜ਼ਾਰ ਤੋਂ ਵੱਧ ਜ਼ਬਤ ਕੀਤੇ ਵਾਹਨ ਖੜ੍ਹੇ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਵਾਹਨ ਸੜਕ ਹਾਦਸਿਆਂ ਨਾਲ ਜੁੜੇ ਹੋਏ ਹਨ, ਜੋ ਲੰਬੇ ਸਮੇਂ ਤੋਂ ਥਾਣਿਆਂ ਅਤੇ ਪੁਲਿਸ ਯਾਰਡਾਂ ਵਿੱਚ ਪਏ ਹੋਏ ਹਨ। ਸਰਕਾਰ ਦਾ ਕਹਿਣਾ ਹੈ ਕਿ ਥਾਣਿਆਂ ਅਤੇ ਸਰਕਾਰੀ ਜ਼ਮੀਨਾਂ ’ਤੇ ਖੜ੍ਹੇ ਇਹ ਵਾਹਨ ਨਾ ਸਿਰਫ਼ ਜਗ੍ਹਾ ਘੇਰ ਰਹੇ ਹਨ, ਸਗੋਂ ਸ਼ਹਿਰੀ ਸੁੰਦਰਤਾ ਅਤੇ ਆਵਾਜਾਈ ਵਿੱਚ ਵੀ ਰੁਕਾਵਟ ਬਣ ਰਹੇ ਹਨ। ਨਵੇਂ ਹੁਕਮਾਂ ਨਾਲ ਪੁਲਿਸ ਪ੍ਰਬੰਧ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ