Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਇਹ ਮਸ਼ਹੂਰ ਮਾਰਕੀਟ 4 ਦਿਨਾਂ ਲਈ ਰਹੇਗੀ ਬੰਦ; ਪਹਿਲਾਂ ਹੀ…

Must read


Amritsar News: ਸਾਲ 2026 ਵਿੱਚ ਹੋਲੀ ਦੇ ਤਿਉਹਾਰ ਨੂੰ ਮਨਾਉਣ ਨੂੰ ਲੈ ਕੇ ਲੋਕਾਂ ਵਿਚਾਲੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਵਿਦਿਆਰਥੀ, ਮਾਪੇ, ਅਤੇ ਸਕੂਲ ਪ੍ਰਸ਼ਾਸਨ ਵੀ ਇਸ ਦਿਨ ਦਾ ਆਨੰਦ ਮਾਣਦੇ ਹਨ। ਇਸ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੋਲੀ ਮੌਕੇ ਅੰਮ੍ਰਿਤਸਰ ਦੀਆਂ ਪ੍ਰਸਿੱਧ ਮਾਰਕੀਟਾਂ ’ਚੋਂ ਇਕ ਹਾਲ ਬਾਜ਼ਾਰ ਦੇ ਅੰਦਰ ਸਥਿਤ ਜੋਸਨ ਮਾਰਕੀਟ 1 ਤੋਂ 4 ਮਾਰਚ ਤੱਕ ਕੁੱਲ 4 ਦਿਨਾਂ ਲਈ ਬੰਦ ਰਹੇਗੀ। ਇਹ ਜਾਣਕਾਰੀ ਪ੍ਰਸਿੱਧ ਸਮਾਜ ਸੇਵਕ ਅਤੇ ਹਾਲ ਬਾਜ਼ਾਰ ਦੀ ‘ਜੋਸਨ ਮਾਰਕੀਟ’ ਦੇ ਪ੍ਰਧਾਨ ਗੌਰਵ ਭੱਲਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਮਾਰਕੀਟ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਯੂਨੀਅਨ ਆਗੂਆਂ ਦੀ ਹਾਜ਼ਰੀ ਵਿਚ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿਚ ਕਾਰੋਬਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1 ਤੋਂ 4 ਮਾਰਚ ਤੱਕ ਸਾਰੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ ਅਤੇ ਇਸ ਦੌਰਾਨ ਕੋਈ ਕਾਰੋਬਾਰ ਨਹੀਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article