ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਫਰਵਰੀ
ਪੰਜਾਬ ਸਰਕਾਰ ਨੇ ਦੇਰ ਰਾਤ ਜਾਰੀ ਹੁਕਮਾਂ ਵਿਚ ਤਿੰਨ ਆਈਏਐੱਸ ਅਧਿਕਾਰੀਆਂ ਨੂੰ ਤਬਦੀਲ ਕਰ ਦਿੱਤਾ ਹੈ। ਵਰਿੰਦਰ ਕੁਮਾਰ ਸ਼ਰਮਾ ਨੂੰ ਖੁਰਾਕ ਅਤੇ ਸਪਲਾਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਪੁਨੀਤ ਗੋਇਲ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਅਜੇ ਕੋਈ ਅਹੁਦਾ ਨਹੀਂ ਦਿੱਤਾ ਗਿਆ ਹੈ। ਸੁਰਭੀ ਮਲਿਕ ਨੂੰ ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਅਤੇ ਪੀਐਸਆਈਈਸੀ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।