Ludhiana News: ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਲੁਧਿਆਣਾ ਵਿੱਚ ਵੱਡਾ ਝਟਕਾ ਲੱਗਾ ਹੈ। ਗਿੱਲ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਹੁਣ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਸ਼ਿਵਾਲਿਕ ਨੂੰ ਐਤਵਾਰ ਨੂੰ ਲੁਧਿਆਣਾ ਵਿੱਚ ਇੱਕ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਆਗੂ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਸਮਾਗਮ ਦੌਰਾਨ ਮਨਪ੍ਰੀਤ ਇਆਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਸਿਆਸੀ ਹਮਲਾ ਕੀਤਾ।
ਦੋ ਮੁੱਖ ਨੀਤੀਆਂ
ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਫੈਸਲਾ ਦੋ ਮੁੱਖ ਟੀਚਿਆਂ ਕਾਰਨ ਲਲਿਆ ਹੈ: ਪਹਿਲਾ, ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ, ਅਤੇ ਦੂਜਾ, ਭਾਈਚਾਰੇ ਦੀ ਰੱਖਿਆ ਕਰਨਾ।
ਅਕਾਲੀ ਦਲ ‘ਤੇ ਗੰਭੀਰ ਦੋਸ਼
ਸ਼ਿਵਾਲਿਕ ਨੇ ਆਪਣੀ ਪੁਰਾਣੀ ਪਾਰਟੀ, ਅਕਾਲੀ ਦਲ ਤੇ ਗੁੱਸਾ ਕੱਢਿਆ। ਉਨ੍ਹਾਂ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਬਣਦਾ ਸਤਿਕਾਰ ਨਹੀਂ ਮਿਲ ਰਿਹਾ ਸੀ, ਜਿਸਦੇ ਚੱਲਦੇ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ। ਸ਼ਿਵਾਲਿਕ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਦਲ ਦੇ ਹੀ ਕਈ ਆਗੂ ਹਨ, ਜੋ ਨਹੀਂ ਚਾਹੁੰਦੇ ਕਿ ਪਾਰਟੀ ਬਚੇ।
ਇਆਲੀ ਦਾ ਸੁਖਬੀਰ ਬਾਦਲ ਨੂੰ ਸਿੱਧਾ ਸੁਨੇਹਾ
ਇਸ ਸਮਾਗਮ ਵਿੱਚ ਮੌਜੂਦ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਦੇ ਅੰਦਰੂਨੀ ਕਲੇਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ, “ਅਕਾਲੀ ਦਲ ਅਜੇ ਵੀ ਇੱਕਜੁੱਟ ਹੈ। ਜੇਕਰ ਸੁਖਬੀਰ ਸਿੰਘ ਬਾਦਲ ਅਜੇ ਵੀ ਆਪਣੇ ਨਿੱਜੀ ਹਿੱਤਾਂ ਅਤੇ ਸਵਾਰਥਾਂ ਨੂੰ ਇੱਕ ਪਾਸੇ ਰੱਖ ਦਿੰਦੇ ਹਨ, ਤਾਂ ਅਸੀਂ ਸਾਰੇ ਦੁਬਾਰਾ ਇੱਕਜੁੱਟ ਹੋ ਸਕਦੇ ਹਾਂ।” ਇਆਲੀ ਦਾ ਬਿਆਨ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਗੰਭੀਰ ਸਵਾਲ ਖੜ੍ਹਾ ਕਰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha