Jalandhar News: ਸਿਆਸੀ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਮਾਂ ਆਸ਼ਾ ਧੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਆਸ਼ਾ ਧੀਰ ਕੁਝ ਸਮੇਂ ਤੋਂ ਬਿਮਾਰ ਸੀ, ਜਿਨ੍ਹਾਂ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਰ ਮੇਅਰ ਵੀਨੀਤ ਧੀਰ ਦੇ ਪਿਤਾ ਦੀ ਕੁਝ ਮਹੀਨੇ ਪਹਿਲਾਂ ਹੀ ਮੌਤ ਹੋ ਚੁਕੀ ਹੈ। ਮੇਅਰ ਵੀਨੀਤ ਧੀਰ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਫੈਲਦਿਆਂ ਹੀ ਸਿਆਸੀ ਗਲਿਆਰੀਆਂ ਵਿਚ ਸੋਗ ਦੀ ਲਹਿਰ ਦੌੜ ਪਈ।
ਸੰਗਠਨਾਂ ਦੇ ਨੁਮਾਇੰਦਿਆਂ ਨੇ ਸੋਗ ਪ੍ਰਗਟ ਕੀਤਾ
ਆਸ਼ਾ ਧੀਰ ਦੇ ਦੇਹਾਂਤ ਦੀ ਖ਼ਬਰ ਮਿਲਣ ‘ਤੇ, ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਕਈ ਪਤਵੰਤਿਆਂ ਨੇ ਮੇਅਰ ਵਿਨੀਤ ਧੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਔਖੇ ਸਮੇਂ ਦੌਰਾਨ ਧੀਰਜ ਰੱਖਣ ਦੀ ਅਪੀਲ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਅੱਜ ਹੀ ਹੋਏਗਾ ਅੰਤਿਮ ਸੰਸਕਾਰ
ਪਰਿਵਾਰ ਨੇ ਅਜੇ ਤੱਕ ਅੰਤਿਮ ਸੰਸਕਾਰ ਜਾਂ ਸ਼ੋਕ ਸਭਾ ਸੰਬੰਧੀ ਵੇਰਵੇ ਸਾਂਝੇ ਨਹੀਂ ਕੀਤੇ ਹਨ। ਹਾਲਾਂਕਿ, ਅੰਤਿਮ ਸੰਸਕਾਰ ਅੱਜ ਹੀ ਕੀਤਾ ਜਾਏਗਾ। ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੇ ਆਸ਼ਾ ਧੀਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha