Urmar Tanda News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਐਲਾਨੇ ਗਏ ਰਣਧੀਰ ਸਿੰਘ ਭਾਰਜ ਦਾ ਬੀਤੀ ਰਾਤ ਅਚਨਚੇਤ ਹੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਜੁਲਾਈ ਨੂੰ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਗਿਆ, ਜਿਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਰਣਧੀਰ ਸਿੰਘ ਭਾਰਜ ਨੂੰ 38 ਨੰਬਰ ਵਾਰਡ ਤੋਂ ਉਮੀਦਵਾਰ ਐਲਾਨਿਆ ਸੀ। ਬੀਤੀ ਰਾਤ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ, ਜਿਸ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਦੌੜ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!