Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ…

0
28


Tarn Taran News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਥਲ-ਪੁਥਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਕਈ ਪਾਰਟੀਆਂ ਵਿੱਚ ਜੋੜ-ਤੋੜ ਦਾ ਵੀ ਵੇਖੀ ਜਾ ਰਹੀ ਹੈ। ਦਰਅਸਲ, ਜਿੱਥੇ ਕਈ ਆਗੂਆਂ ਵੱਲੋਂ ਆਪਣੀ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ, ਉੱਥੇ ਹੀ ਕਈ ਨਵੀਆਂ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਇਸ ਵਿਚਾਲੇ ਤਰਨ ਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਦੋਂ ਪਾਰਟੀ ਦੇ ਨਾਮੀ ਆਗੂ ਨੇ ਪੋਸਟ ਪਾ ਕੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ।

ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫਾ

ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਸ ਸਮੇਂ ਵੱਡੀ ਹਲਚਲ ਮੱਚ ਗਈ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਵਰਕਿੰਗ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ 14 ਜੁਲਾਈ 2026 ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਪੱਤਰ ਭੇਜਿਆ ਹੈ।

 

ਪਾਰਟੀ ਪ੍ਰਧਾਨ ਨੂੰ ਕੀਤੀ ਬੇਨਤੀ

ਇਸਦੇ ਨਾਲ ਹੀ ਇਕਬਾਲ ਸਿੰਘ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਕਰਦਿਆਂ ਲਿਖਿਆ ਹੈ ਕਿ ਉਹ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫੇ ਨੂੰ ਪ੍ਰਵਾਨ ਕੀਤਾ ਜਾਵੇ।

ਇਸ ਅਸਤੀਫੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੱਖ-ਵੱਖ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਆਖਿਰ ਇੰਨੇ ਸੀਨੀਅਰ ਆਗੂ ਨੇ ਪਾਰਟੀ ਛੱਡਣ ਦਾ ਫੈਸਲਾ ਕਿਉਂ ਲਿਆ। ਪਾਰਟੀ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link