Punjab News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕਈ ਰਾਜਨੀਤਿਕ ਪਾਰਟੀਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਵੀ ਜਾਰੀ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਭਵਿੱਖ ਅਤੇ ਮੌਜੂਦਾ ਰਾਜਨੀਤਿਕ ਹਾਲਾਤਾਂ ਨੂੰ ਲੈ ਕੇ ਇੱਕ ਵੱਡੀ ਮੀਟਿੰਗ ਸੱਦੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਮੀਟਿੰਗ 16 ਜੁਲਾਈ, 2026 ਨੂੰ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।
ਜਾਣੋ ਕੀ ਹੋਏਗਾ ਮੀਟਿੰਗ ਦਾ ਏਜੰਡਾ
ਪਾਰਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਸ ਮੀਟਿੰਗ ਦਾ ਮੁੱਖ ਏਜੰਡਾ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨਾ ਹੈ। ਆਉਣ ਵਾਲੇ ਸਮੇਂ ਦੀਆਂ ਚੁਣੌਤੀਆਂ ਅਤੇ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਇਸ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਮੂਹ ਹਲਕਾ ਇੰਚਾਰਜ ਸ਼ਾਮਲ ਹੋਣਗੇ। ਮੀਟਿੰਗ ਦਾ ਸਮਾਂ ਹੇਠ ਲਿਖੇ ਅਨੁਸਾਰ ਨਿਰਧਾਰਤ ਕੀਤਾ ਗਿਆ ਹੈ:
ਕੋਰ ਕਮੇਟੀ ਦੀ ਮੀਟਿੰਗ: ਦੁਪਹਿਰ 12:00 ਵਜੇ
ਹਲਕਾ ਇੰਚਾਰਜਾਂ ਦੀ ਮੀਟਿੰਗ: ਬਾਅਦ ਦੁਪਹਿਰ 3:00 ਵਜੇ
ਡਾ. ਦਲਜੀਤ ਸਿੰਘ ਚੀਮਾ ਦੀ ਖਾਸ ਅਪੀਲ
ਇਸ ਮੀਟਿੰਗ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਬੰਧਤ ਮੈਂਬਰਾਂ ਅਤੇ ਇੰਚਾਰਜਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਰਾਜਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਮੀਟਿੰਗ ਪਾਰਟੀ ਦੀ ਆਉਣ ਵਾਲੀ ਕਾਰਜ ਯੋਜਨਾ ਨੂੰ ਨਿਰਧਾਰਤ ਕਰਨ ਵਿੱਚ ਕਾਫੀ ਅਹਿਮ ਸਾਬਤ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।