Punjab BJP Akali Dal Alliance: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ, ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਨਵੇਂ ਸਿਰੇ ਤੋਂ ਗਠਜੋੜ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਨ੍ਹਾਂ ਅਟਕਲਾਂ ਨੂੰ ਲੈ ਕੇ ਆਪਣਾ ਜਵਾਬ ਦਿੱਤਾ ਹੈ।
ਪ੍ਰੈਸ ਕਾਨਫਰੰਸ ਵਿੱਚ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਸੈਣੀ ਨੇ ਕਿਹਾ, “ਪ੍ਰਧਾਨ ਮੰਤਰੀ ਨੂੰ ਕੋਈ ਵੀ ਮਿਲ ਸਕਦਾ ਹੈ। ਗੱਠਜੋੜ ਵਰਗੀ ਕੋਈ ਚੀਜ਼ ਨਹੀਂ ਹੈ। ਪ੍ਰਧਾਨ ਮੰਤਰੀ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੌਜੂਦ ਹਨ। ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਕੋਈ ਵੀ ਮਿਲ ਸਕਦਾ ਹੈ।”
ਸੀਐਮ ਸੈਣੀ ਨੇ ਕਿਹਾ ਕਿ ਰਸਮੀ ਮੀਟਿੰਗਾਂ ਦੌਰਾਨ ਅਜਿਹੀਆਂ ਚਰਚਾਵਾਂ ਅਣਉਚਿਤ ਹਨ। ਦੂਜੇ ਪਾਸੇ, ਭਗਵੰਤ ਮਾਨ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਸੀਐਮ ਨੇ ਕਿਹਾ ਕਿ ਭਗਵੰਤ ਮਾਨ ਸੁਪਨਿਆਂ ਵਿੱਚ ਵੀ ਨਾਇਬ ਸੈਣੀ ਪੰਜਾਬ ਵਿੱਚ ਨਜ਼ਰ ਆਉਂਦਾ ਹੈ। ਹਾਲ ਹੀ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਹਰਿਆਣਾ ਦਾ ਮੁੱਖ ਮੰਤਰੀ ਪੰਜਾਬ ਫਿਰਦਾ ਰਹਿੰਦਾ, ਉੱਥੇ ਹਰਿਆਣਾ ਵਿੱਚ ਪੇਪਰ ਲੀਕ ਕਰਵਾਉਣ ਵਾਲੇ ਗਿਰੋਹ ਬਣੇ ਫਿਰਦੇ।
ਸੈਣੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਹਾਲਾਂਕਿ, ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ, ਸੁਖਬੀਰ ਬਾਦਲ ਨੇ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ, ‘ਸੰਤ ਕਬੀਰ ਕੁਟੀਰ’ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਹੀ ਸੁਖਬੀਰ ਦਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਰਸਤਾ ਬਣਿਆ।
ਸੁਖਬੀਰ ਬਾਦਲ ਅਤੇ ਸੀਐਮ ਸੈਣੀ ਵਿਚਕਾਰ ਹੋਈ ਮੁਲਾਕਾਤ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ-ਅਕਾਲੀ ਦਲ ਦੇ ਸੰਭਾਵੀ ਗਠਜੋੜ, ਲੋਕ ਸਭਾ ਵਿੱਚ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।