Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ…

0
72


Punjab News: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਉਨ੍ਹਾਂ ਨੇ ਅਜਿਹਾ ਬਿਆਨ ਦਿੱਤਾ ਜਿਸ ਨੇ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕੇਵਲ ਸਿੰਘ ਢਿੱਲੋਂ ਅੱਜ ਪਹਿਲੀ ਵਾਰ ਦੋਆਬਾ ਖੇਤਰ ਦੇ ਦੌਰੇ ’ਤੇ ਪਹੁੰਚੇ। ਸ਼ਨੀਵਾਰ ਸਵੇਰੇ ਉਨ੍ਹਾਂ ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ ਅਤੇ ਫਗਵਾੜਾ ਵਿਖੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਜਾ ਕੇ ਮੁਲਾਕਾਤ ਕੀਤੀ।

ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਗਠਜੋੜ ਤੇ ਬਿਆਨ

ਦੱਸ ਦੇਈਏ ਕਿ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਹੋਣ ਅਤੇ ਕਿਸੇ ਪਿੱਛੇ-ਪਿੱਛੇ ਚੱਲ ਰਹੀ ਗੱਲਬਾਤ ਦੇ ਸਵਾਲ ਉਤੇ ਕੇਵਲ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਵਰਗੀ ਕੋਈ ਗੱਲ ਨਹੀਂ ਹੈ। ਅਸੀਂ ਪਹਿਲਾਂ ਹੀ ਇਹ ਸਾਫ਼ ਕਰ ਚੁੱਕੇ ਹਾਂ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ।”

ਕਿਸਾਨਾਂ ਨੂੰ ਦਿੱਤੀ ਜਾਵੇਗੀ ਪੂਰੀ ਗਾਰੰਟੀ 

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨੀ ਮੁੱਦੇ ਉਤੇ ਗੱਲ ਕਰਦਿਆਂ ਕਿਹਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਸਿਰਫ਼ ਦੋ ਫ਼ਸਲਾਂ (ਕਣਕ ਤੇ ਝੋਨਾ) ਉਤੇ ਐੱਮਐੱਸਪੀ ਮਿਲ ਰਹੀ ਹੈ, ਜਦਕਿ ਗੁਆਂਢੀ ਸੂਬੇ ਹਰਿਆਣਾ ਵਿਚ ਭਾਜਪਾ ਸਰਕਾਰ 25 ਫ਼ਸਲਾਂ ’ਤੇ ਐੱਮਐੱਸਪੀ ਦੇ ਰਹੀ ਹੈ। 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਉਤੇ ਅਸੀਂ 21 ਫ਼ਸਲਾਂ ’ਤੇ ਐੱਮਐੱਸਪੀ ਯਕੀਨੀ ਬਣਾਵਾਂਗੇ।” ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਮੱਕੀ ਜਾਂ ਦਾਲਾਂ ਵਰਗੀਆਂ ਬਦਲਵੀਂਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਨੂੰ ਵੀ ਪੂਰੀ ਗਾਰੰਟੀ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read More: Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ ‘ਚ ਕਿਉਂ ਮੱਚਿਆ ਹੜਕੰਪ?  

 

 

ਹੋਰ ਪੜ੍ਹੋ



News Source link