Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 

0
22


Sangrur Three Children Murder Case : ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਵਿੱਚ ਰੱਖੜੀ ਵਾਲੇ ਦਿਨ ਤਿੰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਬੱਚਿਆਂ ਦੀ ਮਾਂ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਤਿੰਨਾਂ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਮਾਰਨ ਦੀ ਸਾਜ਼ਿਸ਼ ਰਚੀ ਸੀ।

ਸ਼ੁਰੂਆਤ ਵਿੱਚ ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਨੇ ਪੁਲਿਸ ਨੂੰ ਦੱਸਿਆ ਸੀ ਕਿ ਬਾਜ਼ਾਰ ਤੋਂ ਲਿਆਂਦੀ ਮਠਿਆਈ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜੀ ਅਤੇ ਉਨ੍ਹਾਂ ਦੀ ਮੌਤ ਫੂਡ ਪੋਇਜ਼ਨਿੰਗ ਕਾਰਨ ਹੋਈ। ਪਰ ਮਾਮਲਾ ਸ਼ੱਕੀ ਲੱਗਣ ’ਤੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ।

26 ਅਗਸਤ ਨੂੰ ਰੱਖੜੀ ਵਾਲੇ ਦਿਨ 6 ਸਾਲਾ ਜਸਨੂਰ ਕੌਰ, 5 ਸਾਲਾ ਅਰਮਾਨਦੀਪ ਸਿੰਘ ਅਤੇ ਢਾਈ ਸਾਲਾ ਰਿਹਾਨਦੀਪ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਮੁਤਾਬਕ ਤਕਨੀਕੀ ਜਾਂਚ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਲਵਪ੍ਰੀਤ ਕੌਰ ਦੀ ਹਰਜੀਤ ਸਿੰਘ ਨਾਲ ਇੰਸਟਾਗ੍ਰਾਮ ਰਾਹੀਂ ਜਾਣ-ਪਛਾਣ ਹੋਈ ਸੀ। ਬਾਅਦ ਵਿੱਚ ਦੋਵੇਂ ਇੱਕ-ਦੂਜੇ ਦੇ ਕਰੀਬ ਆ ਗਏ।

ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਨੇ ਬੱਚਿਆਂ ਨੂੰ ਆਪਣੇ ਰਿਸ਼ਤੇ ਵਿੱਚ ਰੁਕਾਵਟ ਮੰਨਦਿਆਂ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਬਣਾਈ। ਪੁਲਿਸ ਅਨੁਸਾਰ ਮਠਿਆਈ ਵਿੱਚ ਜ਼ਹਿਰੀਲਾ ਹਰਬੀਸਾਈਡ (Herbicide) ਮਿਲਾ ਕੇ ਬੱਚਿਆਂ ਨੂੰ ਖੁਆਇਆ ਗਿਆ।

ਮਠਿਆਈ ਦੇ ਸੈਂਪਲ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ। ਪੁਲਿਸ ਨੇ ਲਵਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਕਥਿਤ ਪ੍ਰੇਮੀ ਹਰਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਟੀਮਾਂ ਉਸ ਦੀ ਭਾਲ ਕਰ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਵਿੱਚ ਕਤਲ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਨਾਲ ਜੁੜੇ ਅੰਤਿਮ ਤੱਥ ਫੋਰੈਂਸਿਕ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਹੋਰ ਸਪੱਸ਼ਟ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link