ਚਰਨਜੀਤ ਭੁੱਲਰ
ਚੰਡੀਗੜ੍ਹ, 16 ਮਾਰਚ
Punjab news ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੰਜ ਸਾਲ ਪੂਰੇ ਹੀ ਨਹੀਂ ਕਰਨਗੇ ਬਲਕਿ ਉਸ ਤੋਂ ਬਾਅਦ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ।
ਚੇਤੇ ਰਹੇ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ। ਕੌਮੀ ਕਨਵੀਨਰ ਕੇਜਰੀਵਾਲ ਨੇ ਅੱਜ ਪਹਿਲੀ ਵਾਰ ਮੀਡੀਆ ਅੱਗੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬਦਲੇ ਨਹੀਂ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਵਿਖੇ ਵਿਪਾਸਨਾ ਕਰਨ ਮਗਰੋਂ ਅੰਮ੍ਰਿਤਸਰ ਪੁੱਜੇ ਸਨ। ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਤਿੰਨ ਵਰ੍ਹੇ ਮੁਕੰਮਲ ਹੋਣ ’ਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।