Ludhiana News: ਲੁਧਿਆਣਾ ਦੇ ਸ਼ਹਿਰ ਖੰਨਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਉਰਫ ਹਨੀ ਰੋਸ਼ਾ ਅਤੇ ਉਸਦੇ ਭਤੀਜੇ ਕਰਨ ਰੋਸ਼ਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਦਰਜ ਮਾਮਲੇ ਵਿੱਚ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਲੱਗੇ ਦੋਸ਼
ਜਾਣਕਾਰੀ ਮੁਤਾਬਿਕ, ਹਨੀ ਰੋਸ਼ਾ ਵਾਰਡ ਨੰਬਰ 30 ਤੋਂ ਨਗਰ ਕੌਂਸਲ ਚੋਣ ਜਿੱਤੇ ਸਨ। ਦੋਸ਼ ਹੈ ਕਿ ਜਿੱਤ ਮਗਰੋਂ ਉਹ ਆਪਣੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਜਸ਼ਨ ਮਨਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹਾਰੇ ਹੋਏ ਉਮੀਦਵਾਰ ਪ੍ਰਦੀਪ ਕੁਮਾਰ ਉਰਫ਼ ਸੋਨੂ ਜੌਹਰ ਦੇ ਘਰ ਬਾਹਰ ਪਹੁੰਚੇ, ਜਿੱਥੇ ਕਥਿਤ ਤੌਰ ‘ਤੇ ਹੰਗਾਮਾ ਹੋਇਆ।
ਸ਼ਿਕਾਇਤ ਅਨੁਸਾਰ, ਉੱਥੇ ਪਟਾਕੇ ਚਲਾਏ ਗਏ, ਉੱਚੀ ਆਵਾਜ਼ ਵਿੱਚ ਗਾਣੇ ਚਲਾਏ ਗਏ ਅਤੇ ਵਿਰੋਧ ਕਰਨ ‘ਤੇ ਕਥਿਤ ਤੌਰ ‘ਤੇ ਬਹਿਸ, ਗਾਲੀ-ਗਲੌਚ ਅਤੇ ਕੁੱਟਮਾਰ ਹੋਈ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਪਰਿਵਾਰ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਗਈ, ਜਿਸ ਵਿੱਚ ਇੱਕ ਗਰਭਵਤੀ ਮਹਿਲਾ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਦੇ ਦੋਸ਼ ਵੀ ਸ਼ਾਮਲ ਹਨ।
CCTV ਫੁਟੇਜ ਵੀ ਸਾਹਮਣੇ ਆਈ
ਪੁਲਿਸ ਮੁਤਾਬਕ, ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਸਿਟੀ ਥਾਣਾ ਖੰਨਾ ਵਿੱਚ ਹਨੀ ਰੋਸ਼ਾ, ਉਸਦੇ ਪੁੱਤਰ, ਭਤੀਜਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਦੋ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਅੱਜ ਸਵੇਰੇ ਹਨੀ ਰੋਸ਼ਾ ਅਤੇ ਕਰਨ ਰੋਸ਼ਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਹੋਰ ਨਾਮਜ਼ਦ ਵਿਅਕਤੀਆਂ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ