Punjab News : ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਵੱਡੀ ਸਫਲਤਾ ਹਾਸਲ ਕਰਦਿਆਂ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 2 ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਸਮੇਤ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਹ ਮੁਲਜ਼ਮ ਅਬੋਹਰ ਕਤਲ ਵਿੱਚ ਵੀ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਅਬੋਹਰ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਸ਼ਾਮਲ ਸੀ। ਉਸਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ। ਪੁਲਿਸ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਵੇਗੀ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਇੱਕ ਜੁਲਾਈ 2025 ਵਿੱਚ ਅਬੋਹਰ ਵਿਖੇ ‘ਵੀਅਰ ਵੈੱਲ’ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਸ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਅਗਲੇਰੀ ਜਾਂਚ ਜਾਰੀ ਹੈ ਹੋ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ