Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ…

Must read


Punjab School Holiday: ਪੰਜਾਬ ਵਿੱਚ ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ 17 ਅਗਸਤ ਨੂੰ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ।

ਮੋਹਾਲੀ ਦੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਗਿੰਨੀ ਦੁੱਗਲ ਨੇ ਸਕੂਲਾਂ ਵਿਚ ਛੁੱਟੀ ਕਰਨ ਦੀ ਪੁਸ਼ਟੀ ਕੀਤੀ ਹੈ। ਮੋਹਾਲੀ ਜ਼ਿਲ੍ਹੇ ਦਾ ਆਜ਼ਾਦੀ ਸਮਾਰੋਹ ਅੱਜ ਫੇਜ਼ ਛੇ ਦੇ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਵਿੱਚ ਸ਼ਮੂਲੀਅਤ ਕੀਤੀ ਗਈ।

ਜਲੰਧਰ ਵਿੱਚ ਵੀ ਸੋਮਵਾਰ ਨੂੰ ਛੁੱਟੀ ਦਾ ਐਲਾਨ

ਜ਼ਿਲਾ ਪ੍ਰਸ਼ਾਸਨ ਵੱਲੋਂ 17 ਅਗਸਤ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਐਫੀਲਿਏਟਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article