Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ…

Must read


Holidays in Punjab: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਲਈ ਪ੍ਰਸ਼ਾਸਨਿਕ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨਾਲ ਅਧਿਆਪਕਾਂ ਵਿਚਾਲੇ ਵੀ ਹਲਚਲ ਮੱਚ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਸਪੈਸ਼ਲ ਇੰਟੈਂਸਿਵ ਵੋਟਰ ਰੀਵੀਜ਼ਨ (ਐੱਸ.ਆਈ.ਆਰ.) ਮੁਹਿੰਮ ਸਬੰਧੀ ਇਕ ਮਹੱਤਵਪੂਰਨ ਪ੍ਰਸ਼ਾਸਕੀ ਹੁਕਮ ਜਾਰੀ ਕੀਤਾ ਹੈ। 

11 ਅਤੇ 12 ਜੁਲਾਈ ਨੂੰ ਖੁੱਲ੍ਹੇ ਰਹਿਣਗੇ ਸਕੂਲ

ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲ 11 ਅਤੇ 12 ਜੁਲਾਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਦੋਵਾਂ ਦਿਨਾਂ ‘ਤੇ ਸਮੁੱਚਾ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਆਪਣੀਆਂ ਨਿਯਮਤ ਡਿਊਟੀਆਂ ਲਈ ਮੌਜੂਦ ਰਹੇਗਾ ਅਤੇ ਵਿਸ਼ੇਸ਼ ਵੋਟਰ ਰੀਵੀਜ਼ਨ ਮੁਹਿੰਮ ਲਈ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਵੇਗਾ।

ਇਸਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ 9 ਜੁਲਾਈ ਨੂੰ ਜਾਰੀ ਨਿਰਦੇਸ਼ਾਂ ਦੇ ਚੱਲਦੇ ਲਿਆ ਗਿਆ ਹੈ। ਹੁਕਮ ਅਨੁਸਾਰ ਐੱਸ.ਆਈ.ਆਰ. ਅਧੀਨ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ ਨੂੰ ਲਗਾਏ ਜਾਣਗੇ। ਨਤੀਜੇ ਵਜੋਂ, ਸਿੱਖਿਆ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਆਪਣੇ ਸਕੂਲਾਂ ਵਿਚ ਮੌਜੂਦ ਰਹਿਣਾ ਅਤੇ ਮੁਹਿੰਮ ਨਾਲ ਸਬੰਧਤ ਕੰਮਾਂ ਵਿਚ ਸਹਾਇਤਾ ਕਰਨਾ ਲਾਜ਼ਮੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article